35 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ 18 ਜੂਨ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਵਿੱਚ 35 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3657 ਦੇ ਕਰੀਬ ਰਿਪੋਰਟਾਂ ਵਿਚੋਂ 35 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 48225 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 95 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46396 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 510 ਹੈ, ਜਿਲੇ੍ਹ ਵਿੱਚ 02 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1319 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 35 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 08, ਨਾਭਾ ਤੋਂ 01, ਰਾਜਪੁਰਾ ਤੋਂ 04, ਬਲਾਕ ਭਾਦਸਂੋ ਤੋਂ 05, ਬਲਾਕ ਕੌਲੀ ਤੋਂ 04, ਬਲਾਕ ਕਾਲੌਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 04 ਅਤੇ ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ। ਉਹਨਾਂ ਕਿਹਾ ਕਿ ਅੱਜ ਸ਼ੁੱਕਰਵਾਰ ਨੂੰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਟੀਮਾਂ ਵੱਲੋ ਜਿਲੇ੍ਹ ਵਿੱਚ 15865 ਘਰਾਂ/ਥਾਂਵਾ ਤੇਂ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਕੀਤੀ ਅਤੇ ਚੈਕਿੰਗ ਦੋਰਾਣ 177 ਥਾਂਵਾ ਤੇ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੁੰ ਸਿਹਤ ਟੀਮਾਂ ਵੱਲੋ ਮੋਕੇ ਤੇ ਨਸ਼ਟ ਕਰਵਾ ਦਿਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਦੇ ਨਾਲ ਨਾਲ ਕੋਰੋਨਾ ਤੋਂ ਵੀ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉੁਣ ਬਾਰੇ ਜਾਗਰੂਕ ਕੀਤਾ ਗਿਆ।

