ਪਟਿਆਲਾ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਮਨਾਇਆ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਗੁਰਪਰਬ

ਪਟਿਆਲਾ 25 ਜੂਨ (ਮਧੂਸਾਰ ਬਿਊਰੋ) ਗੁਰਦੁਆਰਾ ਸੰਤ ਕੰਬਲੀ ਵਾਲਾ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਬਾਰੇ ਜਾਣੂੰ ਕਰਵਾਇਆ ਅਤੇ ਬਾਣੀ ਅਤੇ ਬਾਣੇ ਨੂੰ ਧਾਰਨੀ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਭਗਤੀ ਅਤੇ ਸ਼ਕਤੀ ਦੀ ਅਜਿਹੀ ਮਿਸਾਲ ਸਿੱਖ ਇਤਿਹਾਸ ਵਿਚ ਦਿੱਤੀ, ਜੋ ਦੁਨੀਆ ਦੇ ਕਿਸੇ ਵੀ ਇਤਿਹਾਸ ਵਿਚ ਨਹੀਂ ਮਿਲਦੀ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਸ਼ਬਦ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਚਲਾਇਆ। ਇਸ ਮੌਕੇ ਧਾਰਮਕ ਸਮਾਗਮਾਂ ਵਿਚ ਨਿਰਵਿਘਨ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ ਵੀ ਕੀਤਾ ਗਿਆ।

Leave a Reply

Your email address will not be published. Required fields are marked *