ਸੁਰੇਸ ਪੰਡਿਤ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਮੀਤ ਪ੍ਰਧਾਨ ਨਿਯੁਕਤ
ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੂੁਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ: ਹਰਪਾਲ ਜੁਨੇਜਾ
ਪਟਿਆਲਾ, 25 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕੁਝ ਸਮਾਂ ਪਹਿਲਾ ਭਾਰਤੀ ਜਨਤਾ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸਾਮਲ ਹੋਣ ਵਾਲੇ ਸੁਰੇਸ਼ ਪੰਡਿਤ ਨੂੰ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਦਾ ਸਹਿਰੀ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਜਦੋਂ ਕਿ ਜਸਵਿੰਦਰ ਸਿੰਘ, ਤਜਿੰਦਰ ਕਸ਼ਯਪ, ਰਾਜੇਸ਼ਵਰ ਪੰਡਿਤ ਤਿਨਾਂ ਨੂੰ ਸ਼ਹਿਰੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸੱਚ ਤਾਂ ਸਾਰਿਆਂ ਦੇ ਸਾਮਹਣੇ ਆ ਗਿਆ ਹੈ ਕਿ ਕਿਸ ਤਰ੍ਹਾਂ ਕਾਂਗਰਸੀ ਆਪਣੀ ਕੁਰਸੀ ਦੇ ਲਈ ਲੜ ਰਹੇ ਹਨ। ਇੱਕ ਪਾਸੇ ਪੰਜਾਬ ਕੋਰੋਨਾ ਮਹਾਂਮਾਰੀ ਅਤੇ ਕੇਂਦਰ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਨਾਲ ਵੱਖ ਵੱਖ ਮੋਰਚਿਆਂ ‘ਤੇ ਲੜ ਰਿਹਾ ਹੈ ਅਤੇ ਦੂਜੇ ਪਾਸੇ ਕਾਂਗਰਸੀਆਂ ਨੂੰ ਆਪਣੀ ਕੁਰਸੀ ਦੀ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਨੂੰ ਪੁਰੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਕਾਂਗਰਸ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਗਗਨਦੀਪ ਸਿੰਘ ਪੰਨੂ ਪ੍ਰਧਾਨ ਮਾਲਵਾ ਜੋਨ-2 ਆਈ ਟੀ ਵਿੰਗ ਅਤੇ ਸਵਾਮੀ ਸੈਵ ਸੂਨੀਆ ਆਦਿ ਹਾਜ਼ਰ ਸਨ।

