ਪੀ.ਆਰ.ਟੀ.ਸੀ ਠੇਕਾ ਕਾਮਿਆਂ ਨੇ ਲਾਇਆ ਫੁਹਾਰਾ ਚੌਂਕ ਜਾਮ
ਮੋਤੀ ਮਹਿਲ ਦਾ ਘਿਰਾਉ ਕਰਨ ਪੁੱਜੇ
ਪਟਿਆਲਾ, 29 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀਆਰਟੀਸੀ ‘ਚ ਕੰਮ ਕਰ ਰਹੇ ਕੱਚੇ ਕਾਮਿਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਫੁਹਾਰਾ ਚੌਂਕ ਵਿਖੇ ਜਾਮ ਲਾਇਆ ਗਿਆ। ਇਸ ਤੋਂ ਬਾਅਦ ਇਹ ਕਾਮੇ ਮੋਤੀ ਮਹਿਲ ਵੱਲ ਘਿਰਾਉ ਕਰਨ ਪੁੱਜੇ। ਪ੍ਰਦਰਸ਼ਨ ਕਰ ਰਹੇ ਇਨਾ ਮੁਲਾਜਮਾਂ ਵੱਲੋਂ ਹੜਤਾਲ ਦਾ ਸਮਰਥਨ ਨਹੀਂ ਕਰਨ ਵਾਲਿਆਂ ਨੂੰ ਇਸ ਧਰਨੇ ਦਾ ਸਮਰਥਨ ਕਰਨ ਤੇ ਸ਼ਾਮਲ ਹੋਣ ਤੇ ਬੱਸਾਂ ਨੂੰ ਨਾ ਚਲਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਦੇ ਕੰਨਾਂ ਤਕ ਪੁੱਜ ਸਕੇ। ਇਸ ਮੌਕੇ ਮੁਲਾਜਮਾਂ ਨੇ ਜਿੱਥੇ ਪੰਜਾਬ ਸਰਕਾਰ ਖਲਿਾਫ ਦੱਬ ਕੇ ਨਾਅਰੇਬਾਜ਼ੀ ਕੀਤੀ। ਉਥੇ ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਉਣ ਵਾਲੇ ਦਿਨਾਂ ‘ਚ ਸੰਘਰਸ ਹੋਰ ਤੇਜ ਕਰਨਗੇ।
ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਪੰਨੂੰ, ਹਰਕੇਸਵ ਵਿੱਕੀ ਨੇ ਕਿਹਾ ਕਿ ਸਰਕਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜ ਰਹੇ ਹਾਂ ਅਤੇ ਹੁਣ ਵੀ 10 ਮਈ ਨੂੰ ਮੰਗਾਂ ਸਬੰਧੀ ਹੜਤਾਲ ਦਾ ਨੋਟਿਸ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਨੂੰ ਭੇਜਣ ਦੇ ਬਾਵਜੂਦ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ ਤੇ ਨਾ ਹੀ ਮਸਲੇ ਦਾ ਹੱਲ ਕੱਢਿਆ ਗਿਆ ਹੈ, ਜਿਸ ਕਾਰਨ ਮਜਬੂਰਨ ਮੁਲਾਜਮਾਂ ਨੂੰ ਹੜਤਾਲ ‘ਤੇ ਜਾਣਾ ਪੈਣਾ ਹੈ। ਪੀਆਰਟੀਸੀ ‘ਚ ਕੰਮ ਕਰ ਰਹੇ ਕੱਚੇ ਕਾਮਿਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਤਿੰਨ ਰੋਜਾ ਹੜਤਾਲ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਵੀ ਇਸ ਧਰਨੇ ਦਾ ਸਮਰਥਨ ਕਰਨ ਤੇ ਸ਼ਾਮਲ ਹੋਣ ਤੇ ਬੱਸਾਂ ਨੂੰ ਨਾ ਚਲਾਉਣ ਤਾਂ ਕਿ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਦੇ ਕੰਨਾਂ ਤਕ ਪੁੱਜ ਸਕੇ। ਇਸ ਮੌਕੇ ਮੁਲਾਜਮਾਂ ਨੇ ਜਿੱਥੇ ਪੰਜਾਬ ਸਰਕਾਰ ਖਿਲਾਫ਼ ਦੱਬ ਕੇ ਨਾਅਰੇਬਾਜ਼ੀ ਕੀਤੀ।

