ਪੰਜਾਬ

ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

ਚੰਡੀਗੜ੍ਹ, 1 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਵਿੱਚ ਝੋਨੇ ਦੇ ਸੀਜਨ ਅਤੇ ਗਰਮੀ ਦਾ ਸਿਖਰ ਹੋਣ ਦੇ ਬਾਵਜੂਦ ਖੇਤੀ ਖੇਤਰ ਅਤੇ ਘਰੇਲੂ ਖੇਤਰ ‘ਚ ਲੱਗ ਰਹੇ ਲੰਮੇ ਤੇ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਕੇ ਆਪਣੇ ਸਾਹੀ ਫਾਰਮ ਹਾਊਸ ਵਿੱਚ ਮੌਜਾਂ ਮਾਣ ਰਹੇ ਹਨ। ਲੋਕਾਂ ਅਤੇ ਕਿਸਾਨਾਂ ਦੀ ਹਾਹਾਕਾਰ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 3 ਜੁਲਾਈ ਨੂੰ ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨ ਸਮੇਤ ਹਰ ਵਰਗ ਨੂੰ ਨਿਰਵਿਘਨ ਅਤੇ ਸਸਤੀ ਬਿਜਲੀ ਮੁਹਈਆ ਕਰਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਹਾਜਰ ਸਨ।

ਵਿਧਾਇਕ ਮੀਤ ਹੇਅਰ ਨੇ ਕਿਹਾ, ” ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ ਨਹੀਂ ਹੈ । ਅੱਜ ਕਿਸਾਨਾਂ, ਬੇਰੁਜਗਾਰਾਂ, ਮੁਲਾਜਮਾਂ ਸਮੇਤ ਸਾਰੇ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜਾਹਰੇ ਕਰ ਰਹੇ ਹਨ। ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ ‘ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ।” ਉਨ੍ਹਾਂ ਦੋਸ ਲਾਇਆ ਕਿ ਬੇਹੱਦ ਮਹਿੰਗੀ ਅਤੇ ਨਿਕੰਮੀ ਬਿਜਲੀ ਦਾ ਸਭ ਤੋਂ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣਾ ਹੈ। ਮੀਤ ਹੇਅਰ ਨੇ ਦੋਸ ਲਾਇਆ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਬਿਜਲੀ ਕੰਪਨੀਆਂ ਕੋਲੋਂ ਦਲਾਲੀ ਖਾਣ ਲੱਗੀ ਹੋਈ ਹੈ।

Leave a Reply

Your email address will not be published. Required fields are marked *