ਪਟਿਆਲਾ

ਭਾਰਤ ਸੂਦ ਸਰਬ ਸੰਮਤੀ ਨਾਲ ਪ੍ਰੈੱਸ ਕਲੱਬ ਘਨੌਰ ਦੇ ਪ੍ਰਧਾਨ ਬਣੇ

ਘਨੌਰ (ਮਧੂਸਾਰ ਬਿਊਰੋ) ਦਾ ਪ੍ਰੈਸ ਵੈਲਫੇਅਰ ਕਲੱਬ ਘਨੌਰ ਦੀ ਮੀਟਿੰਗ ਜਨਰਲ ਸਕੱਤਰ ਸ ਭਾਗ ਸਿੰਘ ਅੰਟਾਲ ਦੀ ਅਗਵਾਈ ਹੇਠ ਕੀਤੀ ਗਈ । ਮੀਟਿੰਗ ਵਿੱਚ ਸਾਬਕਾ ਪ੍ਰਧਾਨ ਪ੍ਰੇਮ ਚੰਦ ਜੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਾਰੇ ਮੈਬਰਾਂ ਨੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ। ਵਰ੍ਹੇ 2021-22 ਲਈ ਭਾਰਤ ਸੂਦ ਨੂੰ ਪ੍ਰਧਾਨ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਮੀਟਿੰਗ ਵਿੱਚ ਜਾਦਵਿੰਦਰ ਸਿੰਘ ਜੋਗੀਪੁਰ ਨੂੰ ਜਨਰਲ ਸਕੱਤਰ, ਸੀਨਿਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮਰਦਾਂਪੁਰ,ਅਭਿਸ਼ੇਕ ਸੂਦ ਖਜ਼ਾਨਚੀ, ਮੀਤ ਪ੍ਰਧਾਨ ਭਾਗ ਸਿੰਘ ਅੰਟਾਲ, ਪ੍ਰੈੱਸ ਸਕੱਤਰ ਰੇਸ਼ਮ ਸਿੰਘ ,ਸਲਾਹਕਾਰ ਸੁਖਵਿੰਦਰ ਸਿੰਘ ਸਰਵਸੰਮਤੀ ਨਾਲ ਚੁਣੇ ਗਏ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਭਾਰਤ ਸੂਦ ਨੇ ਸਾਰੇ ਮੈਂਬਰਾਂ ਦਾ ਓਹਨਾਂ ਤੇ ਵਿਸ਼ਵਾਸ ਜਿਤਾਉਣ ਲਈ ਬਹੁਤ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰੈੱਸ ਕਲੱਬ ਹਮੇਸ਼ਾ ਵਾਂਗ ਸਮਾਜ ਸੇਵਾ ਦੇ ਕੰਮਾਂ ਲਈ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦਾ ਰਹੇਗਾ।

Leave a Reply

Your email address will not be published. Required fields are marked *