ਪਟਿਆਲਾ

ਸਰਕਾਰੀ ਮਹਿੰਦਰਾ ਕਾਲਜ ਦੀ ਕਿ੍ਰਸ਼ਤਾ ਸੂਦ ਬਣੀ ਇਲੈਕਸ਼ਨ ਸਟਾਰ

ਕਿ੍ਰਸਤਾ ਸੂਦ ਨੇ ਜੂਨ ਮਹੀਨੇ ’ਚ ਪੰਜਾਬ ਭਰ ’ਚੋਂ ਸਭ ਤੋਂ ਵੱਧ ਈ ਐਪਿਕ ਡਾਊਨਲੋਡ ਕਰਵਾਏ
ਪਟਿਆਲਾ 9 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਚੋਣ ਕਮਿਸਨ ਵੱਲੋਂ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸੁਰੂ ਕੀਤੀ ਗਈ ਇਲੈਕਸ਼ਨ ਸਟਾਰ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤਹਿਤ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲੇ ’ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਉਤਸਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਚੋਣ ਕਮਿਸਨ ਵੱਲੋਂ ਜੂਨ ਮਹੀਨੇ ਦੇ ਐਲਾਨੇ ਨਤੀਜਿਆਂ ’ਚ ਪੰਜਾਬ ਭਰ ’ਚੋਂ ਸਭ ਤੋਂ ਵੱਧ ਈ ਐਪਿਕ ਡਾਊਨਲੋਡ ਕਰਵਾਕੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ ਵਿਦਿਆਰਥਣ ਕਿ੍ਰਸ਼ਤਾ ਸੂਦ ਨੂੰ ਇਲੈਕਸ਼ਨ ਸਟਾਰ ਪੰਜਾਬ ਦਾ ਖਿਤਾਬ ਹਾਸਲ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ੍ਹਿਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਨੌਜਵਾਨਾਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਚੋਣ ਕਮਿਸਨ ਵੱਲੋਂ ਮੁਹਿੰਮ ਉਲੀਕੀ ਗਈ ਹੈ ਜਿਸ ਤਹਿਤ ਮੁੱਖ ਚੋਣ ਕਮਿਸਨਰ ਪੰਜਾਬ ਡਾ. ਐਸ ਕੇ ਰਾਜੂ ਵੱਲੋਂ ਅੱਜ ਜੂਨ ਮਹੀਨੇ ਦੇ ਨਤੀਜੇ ਐਲਾਨ ਕਰਦਿਆ ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਦੀ ਵਿਦਿਆਰਥਣ ਕਿ੍ਰਸ਼ਤਾ ਸੂਦ ਨੂੰ ਇਲੈਕਸਨ ਸਟਾਰ ਨਾਲ ਨਿਵਾਜਿਆ ਹੈ। ਉਨ੍ਹਾਂ ਸਰਕਾਰੀ ਮਹਿੰਦਰਾ ਕਾਲਜ ਦੇ ਨੋਡਲ ਅਧਿਕਾਰੀ ਸਵੀਪ ਪ੍ਰੋ. ਬਰਜਿੰਦਰ ਸਿੰਘ ਟੌਹੜਾ ਦੇ ਵਿਸੇਸ ਯੋਗਦਾਨ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਮੁਬਾਰਕ ਦਿੱਤੀ।

Leave a Reply

Your email address will not be published. Required fields are marked *