ਮੋਤੀ ਮਹਿਲ ਦਾ ਘਿਰਾਓ, ਪੁਲਿਸ ਨੇ ਤੋੜੀਆਂ ਅਧਿਆਪਕਾਂ ਤੇ ਡਾਗਾਂ, ਮੁੱਖ ਸਕੱਤਰ ਨਾਲ 20 ਨੂੰ ਹੋਵੇਗੀ ਪੈਨਲ ਮੀਟਿੰਗ
ਪਟਿਆਲਾ 14 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੋਤੀ ਦਾ ਮਹਿਲ ਦਾ ਘਿਰਾਓ ਕਰਨ ਜਾ ਰਹੇ ਈਟੀਟੀ ਟੈਸ ਪਾਸ ਅਧਿਆਪਕਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅਧਿਆਪਕਾਂ ਨੂੰ ਜਿਥੇ ਭਜਾ ਭਜਾ ਕੁੱਟਿਆ, ਉਥੇ ਹੀ ਵਰਾਈਆਂ ਡਾਗਾਂ ਤੱਕ ਤੋੜ ਦਿੱਤੀਆਂ। ਅਧਿਆਪਕਾਂ ਦੀ ਕੁੱਟਮਾਰ ਤੋਂ ਬਾਅਦ ਮੱਲ੍ਹਮ ਲਾਉਣ ਲਈ ਪ੍ਰਸ਼ਾਸਨ ਵੱਲੋਂ ਮੁੱਖ ਸਕੱਤਰ ਨਾਲ 20 ਜੁਲਾਈ ਨੂੰ ਪੈਨਲ ਮੀਟਿੰਗ ਰਖਾਕੇ ਮਾਹੌਲ ਨੂੰ ਸ਼ਾਂਤਮਈ ਕੀਤਾ ਗਿਆ।

ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿੱਚ ਡੀ.ਸੀ. ਦਫਤਰ ਦੇ ਬਾਹਰ ਲਗਾਤਾਰ ਛੇ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 116 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ । 7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ । ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਜਿਸ ਦੇ ਰੋਸ ਵਜੋਂ ਬੇਰੁਜਗਾਰ ਅਧਿਆਪਕ ਲੀਲਾ ਭਵਨ ਵਿਚ ਇਕੱਠੇ ਹੋਏ । ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ । ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸੇ ਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ । ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ , ਜਦੋਂ ਬੇਰੁਜਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ਪਹਿਲਾਂ ਬੈਰੀਗੇਟ ਬੇਰੋਜ਼ਗਾਰ ਅਧਿਆਪਕਾਂ ਨੇ ਉਖਾੜਦੇ ਹੋਏ ਜੋ ਦੂਜੇ ਬੈਰੀਗੇਟ ਤੇ ਪਹੁੰਚੇ ਤਾਂ ਬੇਰੁਜਗਾਰ ਅਧਿਆਪਕਾਂ ਉਪਰ ਲਾਠੀ ਚਾਰਜ ਕਰਕੇ ਤਸ਼ੱਦਦ ਢਾਹਿਆ ਗਿਆ ।
ਇਸ ਮੌਕੇ ਮੌਜੂਦ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜੀਰਾ, ਸੁਖਜੀਤ ਨਾਭਾ, ਬਲਵਿੰਦਰ ਨਾਭਾ ਤੇ ਹਰਪ੍ਰੀਤ ਕੌਰ ਮਾਨਸਾ ਨੇ ਕਿਹਾ ਕਿ ਲਗਾਤਾਰ ਦੋ ਮਹੀਨਿਆਂ ਤੋਂ ਮੀਟਿੰਗਾਂ ਵਿਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਮੰਨਣ ਦਾ ਮਜ਼ਾਕ ਕੀਤਾ ਜਾ ਰਿਹਾ ਹੈ । ਤਾਂ ਕਿ ਬੇਰੁਜਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਲਮਕਾਇਆ ਜਾ ਸਕੇ । ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਲਿਖਤੀ ਰੂਪ ਚ ਜਾਰੀ ਨਹੀਂ ਕੀਤੇ ਜਾਂਦਾ ਜਦੋਂ ਤਕ ਬੇਰੁਜਗਾਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਚ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਬੇਰੁਜ਼ਗਾਰ ਅਧਿਆਪਕ ਵੱਲੋਂ ਗੁਪਤ ਐਕਸ਼ਨ ਜਾਰੀ ਰਹਿਣਗੇ ।

