ਗੁਰਮੀਤ ਸਿੰਘ ਭੱਪਾ ਵੀਰ ਸਿੰਘ ਲੋਪੋਕੇ ਦਾ ਮੀਡੀਆ ਇੰਚਾਰਜ ਨਿਯੁਕਤ
ਅੰਮ੍ਰਿਤਸਰ 16 ਜੁਲਾਈ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਹਲਕਾ ਰਾਜਾਸਾਂਸੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੱਪਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਪਰਧਾਨ ਵੀਰ ਸਿੰਘ ਲੋਪੋਕੇ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਐਸੀ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਵਣੀਏ ਕੇ ਵੱਲੋਂ ਗੁਰਮੀਤ ਸਿੰਘ ਨੂੰ ਹਾਰ ਪਾ ਕੇ ਸਨਮਾਨਤ ਕਰਦਿਆਂ ਕਿਹਾ ਕੀ ਸ਼੍ਰੋਮਣੀ ਅਕਾਲੀ ਦਲ ਲਈ ਨਿਭਾਈਆਂ ਸੇਵਾਵਾਂ ਨੂੰ ਵੇਖਦਿਆਂ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਉਹਨਾਂ ਨੇ ਕਿਹਾ ਕੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਮਿਹਨਤ ਵਰਕਰਾਂ ਨੂੰ ਸਨਮਾਨ ਦਿੰਦੀ ਹੈ ਇਸ ਮੌਕੇ ਗੁਰਮੀਤ ਨੇ ਕਿਹਾ ਲੋਪੋਕੇ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਸਰਪੰਚ ਲਖਵਿੰਦਰ ਸਿੰਘ ਮਨਪ੍ਰੀਤ ਸਿੰਘ ਭੁੱਲਰ ਨਿਰਮਲ ਸਿੰਘ ਜਸਬੀਰ ਸਿੰਘ ਭੱਗੂਪੁਰ ਭੇਟ ਦਵਿੰਦਰ ਸਿੰਘ ਗੁਰਚਰਨ ਸਿੰਘ ਨੰਬਰਦਾਰ ਬੇਅਦਬੀ ਸੁਰਜੀਤ ਸਿੰਘ ਆਦ ਵਿਅਕਤੀ ਹਾਜ਼ਰ ਸਨ

