ਦੇਸ਼-ਵਿਦੇਸ਼ਪੰਜਾਬਪਟਿਆਲਾ

ਲਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦੇ ਘਰ ਲੱਗੀਆਂ ਮੰਤਰੀਆਂ ਦੀਆਂ ਰੌਣਕਾਂ !

ਰਾਜਾ ਵੜਿੰਗ ਅਤੇ ਪ੍ਰਗਟ ਸਿੰਘ ਬੋਲੇ ਸਾਰਾ ਕੁਝ ਹਾਈਕਮਾਂਡ ਹੱਥ !

ਪਟਿਆਲਾ, 17 ਜੁਲਾਈ (ਮਧੂਸਾਰ ਬਿਊਰੋ) ਕਾਂਗਰਸ ’ਚ ਚੱਲ ਰਹੀ ਖਾਨਾਜੰਗੀ ਨੂੰ ਮੱਠਾ ਕਰਨ ਲਈ ਕਾਂਗਰਸ ਹਾਈਕਮਾਂਡ ਵੱਲੋਂ ਦਿੱਤੇ ਦਖਲ ਤੋਂ ਬਾਅਦ ਅੱਜ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਲਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਚਡੀਗੜ੍ਹ ਪੁੱਜੇ। ਇਸ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਜੱਫੀ ਪਾ ਕੇ ਮੁਲਾਕਾਤ ਕੀਤੀ ਗਈ।

ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆ ਗਈਆਂ ਹਨ ਅਤੇ ਅਕਸਰ ਕਾਂਗਰਸ ਵੱਲੋਂ ਅਜਿਹੀਆਂ ਮੀਟਿੰਗਾਂ ਦਾ ਸਿਲਸਿਲਾ ਚੱਲਦਾ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਵਿਚ ਕਿਸੇ ਵੀ ਤਰ੍ਹਾਂ ਦੀ ਧੱੜੇਬੰਦੀ ਨਹੀਂ ਜਦਕਿ ਮੀਡੀਆ ਹੀ ਗੱਲਾਂ ਵਧਾ ਚੜਾਕੇ ਪੇਸ਼ ਕਰ ਰਿਹਾ ਹੈ। ਲਾਲ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਆਪਣੀ ਜੱਦੀ ਰਿਹਾਇਸ਼ੀ ਪਟਿਆਲਾ ਪੁੱਜੇ, ਜਿਥੇ ਮੀਡੀਆ ਉਨ੍ਹਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ, ਪ੍ਰੰਤੂ ਚੁੱਪ ਵੱਟਣ ਦਾ ਇਸ਼ਾਰਾ ਦੇ ਕੇ ਮੰਤਰੀਆਂ ਨਾਲ ਆਪਣੀ ਰਿਹਾਇਸ਼ ਵਿਚ ਦਾਖਲ ਹੋ ਗਏ।
ਨਵਜੋਤ ਸਿੰਧ ਸਿੱਧੂ ਦੇ ਘਰ ਲੱਗੀਆਂ ਮੰਤਰੀਆਂ ਦੀ ਰੌਣਕਾਂ ਲੱਗਣ ਨਾਲ ਸਿੱਧੂ ਦੀ ਪ੍ਰਧਾਨਗੀ ’ਤੇ ਕਿਸੇ ਵੀ ਤਰ੍ਹਾਂ ਦੀ ਚੰਗਿਆਰੀ ਬਾਹਰ ਨਿਕਲਕੇ ਸਾਹਮਣੇ ਨਹੀਂ ਆਈ। ਇਸ ਮੌਕੇ ਰਾਜਾ ਵੜਿੰਗ ਅਤੇ ਪ੍ਰਗਟ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂ ਦੀ ਘਰ ਮੁਲਾਕਾਤ ਆਮ ਵਾਂਗ ਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਫਬੰਦੀ ਕਾਂਗਰਸ ਵਿਚ ਤਿਆਰ ਨਹੀਂ ਕੀਤੀ ਜਾ ਰਹੀ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿਚ ਸਭ ਕੁਝ ਠੀਕ ਹੈ ਅਤੇ ਜੋ ਵੀ ਫੈਸਲਾ ਹੋਵੇਗਾ ਉਹ ਸਭ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਉਨ੍ਹਾਂ ਪ੍ਰਧਾਨਗੀ ਮਸਲੇ ’ਤੇ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ। ਸਿੱਧੂ ਘਰ ਪੁੱਜਣ ਵਾਲੇ ਮੰਤਰੀਆਂ ’ਚ ਦਰਸ਼ਨ ਸਿੰਘ ਬਰਾੜ, ਸੁਰਜੀਤ ਸਿੰਘ ਧੀਮਾਨ, ਸ਼ੇਰ ਸਿੰਘ ਘੁਬਾਇਆ, ਦਵਿੰਦਰ ਸਿੰਘ ਘੁਬਾਇਆ, ਪ੍ਰੀਤਮ ਸਿੰਘ ਭੁੱਚੋ ਸਮੇਤ ਕਈ ਹੋਰ ਆਗੂ ਮੌਜੂਦ ਸਨ।

Leave a Reply

Your email address will not be published. Required fields are marked *