ਹਰਿਆਣਾਕੈਨੇਡਾਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬਪਟਿਆਲਾ

ਪ੍ਰਧਾਨਗੀ ’ਤੇ ਅਟਕਲਾਂ ਦੂਰ, ਨਵਜੋਤ ਸਿੰਘ ਸਿੱਧੂ ਬਣੇ ਪ੍ਰਧਾਨ !

ਕਾਂਗਰਸ ਵੱਲੋਂ ਚਾਰ ਕਾਰਜਕਾਰਨੀ ਉਪ ਪ੍ਰਧਾਨ ਬਣਾਏ ਜਾਣ ਦਾ ਐਲਾਨ

ਪਟਿਆਲਾ 18 ਜੁਲਾਈ (ਕੰਵਰ ਸਿੰਘ ਬੇਦੀ/ਮਧੂਸਾਰ ਬਿਊਰੋ) ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਲਗਾਏ ਜਾਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਉਸ ਸਮੇਂ ਸਮਾਪਤ ਹੋ ਗਈਆਂ, ਜਦੋਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ। ਕਾਂਗਰਸ ਹਾਈਕਮਾਂਡ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਨਵਜੋਤ ਸਿੰਘ ਸਿੱਧੂ ਸਮੇਤ ਚਾਰ ਕਾਰਜਕਾਰੀ ਉਪ ਪ੍ਰਧਾਨ ਵੀ ਬਣਾਏ ਗਏ ਹਨ, ਜਿਨਾਂ ਵਿਚ ਸੰਗਤ ਵਿਚ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਸ੍ਰੀ ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਨੂੰ ਸ਼ਾਮਲ ਕੀਤਾ ਗਿਆ ਹੈ।

ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀਆਂ ਆਗੂਆਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਦੋ ਦਿਨ ਤੋਂ ਜਾਰੀ ਰਿਹਾ ਹੈ ਅਤੇ ਇਸ ਕਸ਼ਮਕਸ਼ ਵਿਚ ਜਿਥੇ ਨਵਜੋਤ ਸਿੰਘ ਸਿੱਧੂ ਨੇ ਚੁੱਪ ਵੱਟੀ ਰੱਖੀ, ਉਥੇ ਹੀ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰਿਹਾਇਸ਼ ’ਤੇ ਪੁੱਜ ਰਹੇ ਕਾਂਗਰਸੀਆਂ ਆਗੂਆਂ ਦੀ ਆਮਦ ਨੇ ਇਸ ਗੱਲ ਵੱਲ ਇਸ਼ਾਰਾ ਦੇ ਦਿੱਤਾ ਸੀ ਕਿ ਸਿੱਧੂ ਨੂੰ ਪ੍ਰਧਾਨ ਜਾਣ ਨੂੰ ਲੈ ਕੇ ਰਸਤਾ ਸਾਫ ਹੋ ਗਿਆ ਹੈ ਸਿਰਫ ਐਲਾਨ ਹੀ ਬਾਕੀ ਸੀ। ਅੱਜ ਸਵੇਰ ਸਮੇਂ ਨਵਜੋਤ ਸਿੰਘ ਸਿੱਧੂ ਦੇ ਘਰ ਵਿਧਾਇਕ ਨਿਰਮਲ ਸਿੰਘ ਪੁੱਜੇ। ਇਸ ਮਿਲਣੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮਦਨ ਲਾਲ ਜਲਾਲਪੁਰ ਨੂੰ ਮਿਲੇ ਇਸ ਮੁਲਾਕਾਤ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਸਨ। ਬਾਅਦ ਦੁਪਹਿਰ ਨਵਜੋਤ ਸਿੰਘ ਸਿੱਧੂ ਗੁਰਕੀਰਤ ਸਿੰਘ ਕੋਟਲੀ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਅਤੇ ਦੇਰ ਰਾਤ ਸਿੱਧੂ ਵੱਲੋਂ ਕਾਂਗਰਸੀ ਆਗੂ ਅਵਤਾਰ ਹੈਨਰੀ ਨਾਲ ਵੀ ਮੁਲਾਕਾਤ ਕੀਤੀ ਗਈ ਇਸ ਦੌਰਾਨ ਵਿਧਾਇਕ ਪ੍ਰਗਟ ਸਿੰਘ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਫਤਰ ਵਿਖੇ ਸੱਦੇ ਗਏ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਨੂੰ ਭੇਜਿਆ ਗਿਆ ਸੱਦਾ ਇਸ ਗੱਲ ਵੱਲ ਇਸ਼ਾਰਾ ਕਰਦਾ ਸੀ ਕਿ 19 ਦੀ ਬੈਠਕ ਵਿਚ ਨਵਜੋਤ ਸਿੰਘ ਸਿੱਧੂ ਦੇ ਬਣਾਉਣ ਦਾ ਐਲਾਨ ਕੀਤਾ ਜਾਵੇਗਾ, ਪਰ ਕਾਂਗਰਸ ਹਾਈਕਮਾਂਡ ਨੇ ਇਹ ਐਲਾਨ ਕਰਕੇ ਸਾਰੀਆਂ ਅਟਕਲਾਂ ਖ਼ਤਮ ਕਰ ਦਿੱਤੀਆਂ। ਇਹ ਵੀ ਦੱਸਣ ਯੋਗ ਹੈ ਕਿ ਪ੍ਰਧਾਨਗੀ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪਟਿਆਲਾ ਸ਼ਹਿਰ ਤੋਂ ਅੰਮਿ੍ਰਤਸਰ ਵੱਲ ਰਵਾਨਾ ਹੋਏ ਸਨ।

Leave a Reply

Your email address will not be published. Required fields are marked *