ਪੰਜਾਬਪਟਿਆਲਾ

ਮੈਗਾ ਡਰਾਈਵ ਦੋਰਾਣ 10157 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।

06 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ

 ਪਟਿਆਲਾ, 25 ਜੁਲਾਈ   (ਮਧੂਸਾਰ ਬਿਊਰੋ)  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਮੈਗਾਡਰਾਈ ਤਹਿਤ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾਂ, ਗੱਲੀ ਮੁੱਹਲਿਆ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਗਏ।ਜਿਹਨਾਂ ਵਿੱਚ 10157 ਨਾਗਰਿਕਾਂ ਵੱਲੋਂ ਕੋਵਿਡ ਟੀਕਾਕਰਨ ਕਰਵਾਇਆ ਗਿਆ।ਜਦਕਿ ਕੋਵਿਡ ਟੀਕਾਕਰਣ ਦਾ ਟੀਚਾ 9500 ਦਾ ਸੀ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 5,80,351 ਹੋ ਗਈ ਹੈ। ਅੱਜ ਜਿਲ੍ਹੇ ਵਿੱਚ ਚਲਾਈ ਇਸ ਮੈਗਾ ਡਰਾਈਵ ਮੁਹਿੰਮ ਦੋਰਾਣ ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਅਤੇ ਨੋਡਲ ਅਫਸਰ ਡਾ. ਪ੍ਰਨੀਤ ਕੌਰ ਵੱਲੋਂ ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ, ਸ਼੍ਰੀ ਸਾਂਈ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ ਅਤੇ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੂਰੀ ਵੱਲੋਂ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਲਗੇ ਕੋਵਿਡ ਟੀਕਾਕਰਨ ਕੈਂਪਾ ਦਾ ਨਿਰੀਖਣ ਕੀਤਾ ਗਿਆ।

        ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 26 ਜੁੁਲਾਈ ਦਿਨ ਸੋਮਵਾਰ ਨੂੰ ਵੀ ਮੈਗਾਡਰਾਈਵ ਤਹਿਤ ਕੌਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਧਾਸੁਆਮੀ ਸਤਸੰਗ ਘਰ, ਗੁਰੂੁਦੁਆਰਾ ਸਾਹਿਬ ਮੌਤੀ ਬਾਗ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ, ਨਾਭਾ ਦੇ ਐਮ.ਪੀ.ਡਬਲਿਉ. ਸੈਂਟਰ ਅਤੇ ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ, ਕਾਹਨਗੜ, ਦੇਵੀਗੜ ਆਦਿ ਦੇ ਰਾਧਾਸੁਆਮੀ ਸਤਸੰਗ ਘਰ ਤੋਂ ਇਲਾਵਾ ਬਲਾਕ ਕਾਲੋਮਾਜਰਾ, ਕੌਲੀ ਅਤੇ ਹਰਪਾਲਪੁਰ ਦੇ 30 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।

                ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1490 ਕੋਵਿਡ ਰਿਪੋਰਟਾਂ ਵਿਚੋਂ 06 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48686 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 06 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47313 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 36 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

        ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 06 ਕੇਸਾਂ ਵਿਚੋਂ ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਕੌਲੀ ਤੋਂ 04  ਕੇਸ ਰਿਪੋਰਟ ਹੋਏ ।

        ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 910 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,19,243  ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48686 ਕੋਵਿਡ ਪੋਜਟਿਵ, 7,70,060 ਨੈਗੇਟਿਵ ਅਤੇ ਲਗਭਗ 497 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *