ਦੇਸ਼-ਵਿਦੇਸ਼ਪੰਜਾਬ

ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜੀ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

ਨਵੀਂ ਦਿੱਲੀ, 26 ਜੁਲਾਈ (ਮਧੂਸਾਰ ਬਿਊਰੋ) ਵਿਰੋਧੀ ਪਾਰਟੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ  ਖਿਲਾਫ਼  ਪ੍ਰਦਰਸ਼ਨ ਅਤੇ ਨਾਅਰੇਬਾਜੀ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ ਕੀਤੀ ਗਈ। ਸਪੀਕਰ ਓਮ ਬਿਰਲਾ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਲਈ ਕਹਿੰਦਿਆਂ ਇਸ ਮੁੱਦੇ ’ਤੇ ਬਹਿਸ ਦੀ ਪੇਸ਼ਕਸ਼ ਕੀਤੀ ਪਰ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੀ ਗੱਲ ਨਾ ਸੁਣੀ। ਜਦੋਂ ਉਨ੍ਹਾਂ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਕੀਤੀ ਗਈ ਉਸ ਸਮੇਂ ਪ੍ਰਸ਼ਨ ਕਾਲ ਚੱਲ ਰਿਹਾ ਸੀ। ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨ ਬਾਅਦ ਵਿੱਚ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਉਪਰੰਤ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਵੱਲੋਂ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਚਾਂਦੀ ਦਾ ਤਗਮਾ ਜਿੱਤਣ ’ਤੇ ਵਧਾਈ ਵੀ ਦਿੱਤੀ ਗਈ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੀ ਨਾਅਰੇਬਾਜੀ ਕਾਰਨ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਇੱਕ ਵਾਰ ਫਿਰ ਬਾਅਦ ਦੁਪਹਿਰ 2.45 ਵਜੇ ਸ਼ੁਰੂ ਹੋਈ ਪਰ ਪੰਜ ਮਿੰਟ ਬਾਅਦ ਹੀ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।  ਇਸ ਮਗਰੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਰੋਹ ਦੇ ਚੱਲਦਿਆਂ ਰਾਜ ਸਭ ਦੀ ਕਾਰਵਾਈ 5 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।    

Leave a Reply

Your email address will not be published. Required fields are marked *