ਨਿਹੰਗ ਸਿੰਘਾਂ ਦੇ ਖਾਲਸਾਈ ਗੱੜਗੱਜ ਬੋਲਿਆਂ ਦਾ ਵਿਸ਼ੇਸ਼ ਕੋਸ਼ ਹੋਵੇਗਾ ਰੀਲੀਜ਼:ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੀ ਬਰਸੀ ਦੇ ਗੁਰਮਤਿ ਸਮਾਗਮ ਅੱਜ
ਤਲਵੰਡੀ ਸਾਬੋ, 29 ਜੁਲਾਈ-(ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਮਹਾਨ ਤਪੱਸਵੀ, ਬ੍ਰਹਮਗਿਆਨੀ, ਹਰਗੁਣ ਪ੍ਰਬੀਨ, ਗੁਰਬਾਣੀ ਦੇ ਗਿਆਤਾ, ਅਕਾਲ ਪੁਰਖ ਦੇ ਰੰਗਾਂ ‘ਚ ਅਭੇਦ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 79ਵੀਂ ਸਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਪੰਜਾਬ ਹਿੰਦੁਸਤਾਨ (ਵਿਸ਼ਵ) ਦੀ ਅਗਵਾਈ ਹੇਠ ਤਲਵੰਡੀ ਸਾਬੋ ਵਿਖੇ ਚਲ ਰਹੇ ਹਨ।ਉਨ੍ਹਾਂ ਦੱਸਿਆ 28 ਜੁਲਾਈ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 30 ਜੁਲਾਈ ਨੂੰ ਭਾਵ ਅੱਜ ਪਾਏ ਜਾਣਗੇ।
ਗ ਉਪਰੰਤ ਸਜੇ ਦਿਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਪੰਥ ਪ੍ਰਸਿੱਧ ਸ਼੍ਰੋਮਣੀ ਢਾਡੀ ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਇੰਦਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ।ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੀ ਜੀਵਨ ਜਾਂਚ ਨਾਲ ਪੁਰਾਤਨ ਸਮੇਂ ਤੋਂ ਜੁੜੇ ਬੋਲਿਆਂ ਦੀ ਵਿਸ਼ੇਸ਼ ਕਿਤਾਬ ਜੋ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋਂ ਤਿਆਰ ਕੀਤੀ ਗਈ ਹੈ ਰਲੀਜ ਕੀਤੀ ਜਾਵੇਗੀ।ਬੁੱਢਾ ਦਲ ਦੀਆਂ ਸਮੂਹ ਛਾਉਣੀਆਂ ਦੇ ਸੇਵਾਦਾਰ ਉਚੇਚੇ ਤੌਰ ਤੇ ਸਮੂਲੀਅਤ ਕਰਨਗੇ।ਵੱਖ-ਵੱਖ ਤਖ਼ਤਾਂ ਦੇ ਜਥੇਦਾਰ ਸਾਹਿਬ ਤੋਂ ਇਲਾਵਾ ਪੰਥਕ ਧਾਰਮਿਕ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ਤੇ ਬਾਬਾ ਸਾਹਿਬ ਸਿੰਘ ਕਲਾਧਾਰੀ ਨੂੰ ਸ਼ਰਧਾਜਲੀ ਭੇਟ ਕਰਨਗੀਆਂ।ਇਸ ਤੋਂ ਇਲਾਵਾ ਅੰਮ੍ਰਿਤ ਸੰਚਾਰ ਹੋਵੇਗਾ ਤੇ ਨਿਹੰਗ ਸਿੰਘਾਂ ਦੇ ਲਾਇਸੰਸ ਰੀਨਿਊ ਕੀਤੇ ਜਾਣਗੇ।ਸਮਾਗਮ ਦੀ ਸਮਾਪਤੀ ਸਮੇਂ ਬੁੱਢਾ ਦਲ ਦੇ ਨਿਹੰਗ ਸਿੰਘ ਵਿਸ਼ੇਸ਼ ਤੌਰ ਤੇ ਗਤਕਾ ਅਖਾੜਾ ਲਾਉਣਗੇ।

