ਬੁੱਢਾ ਦਲ ਦਾ ਇਤਿਹਾਸ ਕੌਮੀ ਅਗਵਾਈ ਵਾਲਾ: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
ਬਾਬਾ ਸਾਹਿਬ ਸਿੰਘ ਕਲਾਧਾਰੀ ਬਰਸੀ ਸਮਾਗਮ ਵਿੱਚ ਪੰਥਕ ਪ੍ਰਮੁੱਖ ਸ਼ਖਸ਼ੀਅਤਾਂ ਨੇ ਕੀਤੀ ਸਮੂਲੀਅਤ
ਅੰਮਿ੍ਰਤਸਰ , ਤਲਵੰਡੀ ਸਾਬੋ / 30 ਜੁਲਾਈ / (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 11ਵੇਂ ਮੁਖੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਜਿਸ ਵਿਚ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖਸੀਅਤਾਂ ਨੇ ਸਮੂਲੀਅਤ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕਰਨੈਲ ਸਿੰਘ, ਭਾਈ ਅਨੀ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ ਅਤੇ ਬਾਬਾ ਜਗਜੀਤ ਸਿੰਘ ਮਾਨਸਾ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਸ਼੍ਰੋਮਣੀ ਢਾਡੀ ਬਾਬਾ ਤਰਸੇਮ ਸਿੰਘ ਮੋਰਾਂਵਾਲੀ ਨੇ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਿਆ। ਬਰਸੀ ਸਮਾਗਮਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਮਹੰਤ ਕਰਮਜੀਤ ਸਿੰਘ ਜਮਨਾਨਗਰ ਨੇ ੳੇਚੇਚੇ ਤੌਰ ਤੇ ਸਮੂਲੀਅਤ ਕੀਤੀ। ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਦਾ ਇਤਿਹਾਸ ਨਵੇਕਲਾ, ਮਾਣਮੱਤਾ ਅਤੇ ਕੌਮੀ ਅਗਵਾਈ ਵਾਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਭੂ-ਖੰਡ ਦਾ ਸਤਿਕਾਰ ਦੁਨੀਆਂ ਵਿਚ ਦਿਨੋਂ-ਦਿਨ ਘਟ ਰਿਹਾ ਹੈ। ਸੰਭਵ ਹੈ ਕਿ ਇਸ ਦੇ ਸਤਿਕਾਰ ਦੇ ਘਟ ਜਾਣ ਦਾ ਕਾਰਨ ਸ਼ਾਇਦ ਇਹ ਵੀ ਹੋਵੇ ਕਿ ਸਾਰੀਆਂ ਸਿਆਸੀ ਜਮਾਤਾਂ ਨੇ, ਧਰਮਾਂ ਨੂੰ, ਨਿੱਤ ਵਰਤੋਂ ਦਾ ਹਥਿਆਰ ਬਣਾ ਕੇ ਵਰਤਣ ਦਾ ਵਿਨਾਸ਼ਕਾਰੀ ਖੇਲ੍ਹ ਖੇਲਿਆ ਹੈ। ਇਸ ਲਈ ਮੀਰੀ ਤੇ ਪੀਰੀ, ਭਗਤੀ ਤੇ ਸ਼ਕਤੀ ਅਤੇ ਸੰਤ ਤੇ ਸਿਪਾਹੀ ਦੇ ਅਸਲ ਸਰੂਪ ਨੂੰ ਵਰਤੋਂ ਵਿਹਾਰ ਵਿਚ ਲਿਆਉਣ ਦੀ ਲੋੜ ਹੈ।ਸਿਆਸਤ ਧਰਮ ਦੀ ਤਾਬਿਆ ‘ਚ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਤੇਜੱਸਵ ਦੀ ਪੁਨਰ-ਸਥਾਪਤੀ ਲਈ ਇਹੋ ਜਿਹੇ ਯਤਨ ਪੰਥ ਦੇ ਅਤੇ ਸਮੁੱਚੇ ਭਾਰਤ ਭੂ-ਖੰਡ ਦੇ ਵਿਕਾਸ ਅਤੇ ਇਸ ਦੀਆਂ ਸਰਬ-ਉੱਚ ਮਾਣ-ਮਰਯਾਦਾਵਾਂ ਅਤੇ ਸੰਭਾਵਨਾਵਾਂ ਦੀ ਸਥਾਪਤੀ ਲਈ ਕਾਰਗਰ ਸਿੱਧ ਹੋ ਸਕਦੇ ਹਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਰਘੁਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਸਿੰਘ ਕਲਾਧਾਰੀ ਪੰਥ ਦੀ ਮਾਇਆਨਾਜ ਸਤਿਕਾਰਤ ਸਖਸ਼ੀਅਤ ਸਨ ਉਨ੍ਹਾਂ ਨੇ ਬੁੱਢਾ ਦਲ ਦੀ ਚੜ੍ਹਦੀ ਕਲਾ ਤੇ ਵਿਕਾਸ ਲਈ ਬਹੁਤ ਕੰਮ ਕੀਤਾ।ਮਹੰਤ ਕਰਮਜੀਤ ਸਿੰਘ ਯਮਨਾਨਗਰ ਨੇ ਕਿਹਾ ਕਿ ਸੇਵਾ ਪੰਥੀ ਸੰਪਰਦਾਇ ਨਾਲ ਬੁੱਢਾ ਦਲ ਦਾ ਪੁਰਾਤਨ ਮੇਲਜੋਲ ਹੈ ਜੋ ਅੱਜ ਤੱਕ ਕਾਇਮ ਹੈ।ਉਨ੍ਹਾਂ ਕਿਹਾ ਕਿ ਬਾਣੀ ਅਤੇ ਬਾਣੇ ਦੇ ਧਾਰਣੀ ਨਿਹੰਗ ਸਿੰਘ ਹੀ ਗੁਰੂ ਦੀਆਂ ਲਾਡਲੀਆਂ ਫੌਜਾਂ ਅਖਵਾਉਂਦੇ ਹਨ।ਇਨ੍ਹਾਂ ਤੇ ਸਮੁੱਚੀ ਕੌਮ ਮਾਣ ਕਰਦੀ ਹੈ।ਸ਼੍ਰੋਮਣੀ ਪੰਥ ਅਕਾਲੀ ਬੁਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਨੇ ਆਈਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਮਹੰਤ ਕਰਮਜੀਤ ਸਿੰਘ ਯਮਨਾਨਗਰ ਅਤੇ ਬਾਬਾ ਜੋਗਾ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਸਮਾਗਮ ਵਿਚ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਗੱਜਣ ਸਿੰਘ, ਬਾਬਾ ਨਿਹਾਲ ਸਿੰਘ ਵੱਲੋ ਬਾਬਾ ਨੌਰੰਗ ਸਿੰਘ, ਬਾਬਾ ਨਾਹਰ ਸਿੰਘ ਸਾਧ ਸੁਰਸਿੰਘ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਜੱਸਾ ਸਿੰਘ , ਬਾਬਾ ਵੱਸਣ ਸਿੰਘ ਮੜੀਆਂਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਕਰਮਜੀਤ ਸਿੰਘ ਰਾਜਪੁਰਾ, ਬਾਬਾ ਇੰਦਰਬੀਰ ਸਿੰਘ ਸਤਲਾਣੀ , ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਭਾਈ ਮੇਜਰ ਸਿੰਘ ਮੁਖਤਿਆਰੇਆਮ, ਭਾਈ ਸੁਖਵਿੰਦਰ ਸਿੰਘ ਮੋਰ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਭਾਈ ਰਣਜੋਧ ਸਿੰਘ ਆਦਿ ਹਾਜਿਰ ਸਨ।

