ਪੰਜਾਬਪਟਿਆਲਾ

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਰਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪ੍ਰੋ. ਬਡੂੰਗਰ ਸਮੇਤ ਪੁੱਜੀਆਂ ਸਖਸ਼ੀਅਤਾਂ ਸਨਮਾਨਤ

ਪਟਿਆਲਾ 2 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਰੌਸ਼ਨੀ ਵਿਚ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜਨਮ ਮਾਤਾ ਿਸ਼ਨ ਕੌਰ ਜੀ ਦੀ ਕੁੱਖੋਂ ਹੋਇਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਬਚਪਨ ਤੋਂ ਆਪ ਜੀ ਦਾ ਸੁਭਾਅ ਪਰਉਪਕਾਰੀ ਰਿਹਾ ਅਤੇ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਅੱਗੇ ਲਿਜਾਂਦਿਆਂ ਗੁਰਬਾਣੀ ਅਨੁਸਾਰ ਹੀ ਪੰਡਤ ਲਾਲ ਚੰਦ ਵਰਗਿਆਂ ਦੇ ਹੰਕਾਰ ਨੂੰ ਚਕਨਾਚੂਰ ਕੀਤਾ। ਗੁਰੂ ਸਾਹਿਬ ਨੇ ਦਿੱਲੀ ਵਿਖੇ ਚੇਚਕ ਅਤੇ ਹੈਜ਼ੇ ਦੀ ਬਿਮਾਰੀ ਨੂੰ ਆਪਣੇ ਪਵਿੱਤਰ ਚਰਨਾਂ ਨਾਲ ਦੂਰ ਕੀਤਾ ਅਤੇ ਸੰਗਤਾਂ ਨੂੰ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਲਈ ਕਿਹਾ, ਜਿਸ ਨਾਲ ਚੇਚਕ ਵਰਗੀ ਭਿਆਨਕ ਬਿਮਾਰੀ ਦੂਰ ਹੋਣ ਲੱਗੀ ਗੁਰੂ ਸਾਹਿਬ ਵੱਲੋਂ ਮਾਨਵਤਾ ਦੇ ਕਲਿਆਣ ’ਚ ਯੋਗਦਾਨ ਪਾਇਆ ਅਤੇ ਗੁਰਬਾਣੀ ਦੇ ਫਲਸਫੇ ਨਾਲ ਜੋੜਨ ਦਾ ਮਹਾਨ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬਾਨ ਦੇ ਆਸ਼ੇ ਅਨੁਸਾਰ ਮਾਨਵਤਾ ਦੇ ਕਲਿਆਣਮਈ ਕਾਰਜਾਂ ’ਚ ਯੋਗਦਾਨ ਪਾਉਣਾ ਸਮੇਂ ਦੀ ਵੱਡੀ ਜ਼ਰੂਰਤ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਮਾਲਵਾ ਜ਼ੋਨ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਮਨਪ੍ਰੀਤ ਸਿੰਘ ਮਨੀ ਭੰਗੂ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨ ਮੈਨੇਜਰ ਕਰਨੈਲ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਅਜਮਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਬੰਧਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *