ਪੰਜਾਬਪਟਿਆਲਾ

ਅਕਾਲੀ ਦਲ ਨੇ ਸਮੁੱਚੇ ਵਰਗਾਂ ਲਈ ਚੋਣ ਮੈਨੀਫੈਸਟੋ ਵਿਚ ਵੱਡੀਆਂ ਸਹੂਲਤਾਂ ਦੇ ਕੇ ਮਾਡਰਨ ਅਤੇ ਹਾਈਟੈਕ ਪੰਜਾਬ ਬਣਾਉਣ ਦਾ ਕੀਤਾ ਐਲਾਨ:ਜੁਨੇਜਾ

-ਅਕਾਲੀ ਦਲ ਵੱਲੋਂ ਚੋਣ ਮੈਨੀਫੈਸਟੋ ਐਲਾਨਣ ਤੋਂ ਬਾਅਦ ਵਰਕਰਾਂ ਨੇ ਵੰਡੇ ਲੱਡੂ

ਪਟਿਆਲਾ, 3 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸਾਰਿਆਂ ਨੂੰ ਦਾ ਧਿਆਨ ਖਿੱਚਣ ਵਾਲਾ ਚੋਣ ਮੈਨੀਫੈਸਟੋ ਜਾਰੀ ਕੀਤਾ। ਜਿਉਂ ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਮੈਨੀਫੈਸਟੋ ਜਾਰੀ ਕੀਤਾ ਤਾਂ ਦੂਜੇ ਪਾਸੇ ਪਟਿਆਲਾ ਸ਼ਹਿਰ ਵਿਚ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਵਰਕਰਾਂ ਨੇ ਢੋਲ ਵਜਾ ਕੇ ਲੱਡੂ ਵੰਡੇ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਸੰਤੁਲਿਤ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਜਿਸ ਤਰ੍ਰਾਂ ਸਮੁੱਚੇ ਵਰਗਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ, ਉਸ ਨਾਲ ਮਾਡਰਨ ਅਤੇ ਹਾਈਟੈਕ ਪੰਜਾਬ ਬਣਾਉਣ ਦਾ ਐਲਾਨ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣਾ ਇੱਕ ਵੀ ਚੋਣ ਵਾਆਦਾ ਪੁਰਾ ਨਾ ਕਰਕੇ ਪੰਜਾਬ ਦੇ ਲੋਕਾਂ ਦੀ ਪਿੱਠ ਵਿਚ ਛੂਰਾ ਮਾਰਿਆ ਹੈ। ਪਰ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਕਿਹਾ ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਉਸ ਵਿਚ ਸੁਮੱਚੇ ਵਰਗਾਂ ਵਿਸ਼ੇਸ਼ ਤੌਰ ’ਤੇ ਕਿਸਾਨਾ ਲਈ ਕਣਕ ਅਤੇ ਝੋਨੇ ਤੋਂ ਇਲਾਵਾ ਦੁਧ ਅਤੇ ਸਬਜੀਆਂ ਆਦਿ ’ਤੇ ਵੀ ਐਮ.ਐਸ.ਪੀ ਜਾਰੀ ਕਰਨ ਦਾ ਐਲਾਨ, ਕਿਸਾਨਾ ਨੂੰ 10 ਰੁਪਏ ਪ੍ਰਤੀ ਲੀਟਰ ਡੀਜਲ ਸਸਤਾ ਦੇਣ ਦਾ ਐਲਾਨ, ਇੰਡਸਟਰੀ ਅਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ, ਨੌਜਵਾਨਾ ਨੂੰ ਰੁਜਗਾਰ ਦੇਣ ਦੇ ਦੇ ਐਲਾਨ ਸਮੇਤ ਸਮੁੱਚਾ ਮੈਨੀਫੈਸਟੋ ਸਹੀ ਅਰਥਾਂ ਵਿਚ ਇੱਕ ਕਲਿਆਣਕਾਰੀ ਰਾਜ ਦੀ ਉਦਾਹਨ ਪੇਸ ਕਰਦਾ ਹੈ। ਪ੍ਰਧਾਨ ਬਾਦਲ ਨੇ ਪਹਿਲਾਂ ਵੀ ਆਮ ਲੋਕਾਂ ਦੇ ਹਿੱਤਾਂ ਨੂੰ ਉਪਰ ਰੱਖਿਆ ਸੀ ਅੱਜ ਦੇ ਚੋਣ ਮੈਨੀਫੈਸਟੋ ਵੀ ਲੋਕਾਂ ਦੇ ਹਿੱਤ ਨੂੰ ਹੀ ਉਪਰ ਰੱਖਿਆ ਹੈ। ਪ੍ਰਧਾਨ ਜੁਨੇਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜਿਹੜੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਹਰ ਵਰਗ ਨੂੰ ਪ੍ਰਤੀਨਿਧਤਾ ਦਿੱਤੀ ਜਾਂਦੀ ਹੈ ਅਤੇ ਹੁਣ ਚੋਣ ਮੈਨੀਫੈਸਟੋ ਵਿਚ ਵੀ ਸਾਰੇ ਵਰਗਾਂ ਦੇ ਲਈ ਵਿਸ਼ੇਸ਼ ਸਹੂੁਲਤਾਂ ਹਨ। ਇਸ ਮੌਕੇ ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਵਤਾਰ ਸਿੰਘ ਹੈਪੀ, ਐਸ.ਸੀ. ਵਿੰਗ ਦੇ ਪ੍ਰਧਾਨ ਹੈਪੀ ਲੋਹਟ, ਸੁਖਬੀਰ ਸਨੌਰ, ਬੀ.ਸੀ ਵਿੰਗ ਦੇ ਪ੍ਰਧਾਨ ਹਰਮੀਤ ਬਡੁੰਗਰ, ਜਨਰਲ ਸਕੱਤਰ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਨਵਨੀਤ ਵਾਲੀਆ, ਮੋਂਟੀ ਗਰੋਵਰ, ਰਵਿੰਦਰ ਠੁਮਕੀ, ਸਿਮਰਨ ਗਰੇਵਾਲ, ਪਵਨ ਭੂਮਕ, ਡਾ. ਮਨਪ੍ਰੀਤ ਸਿੰਘ ਚੱਢਾ, ਜਸਵਿੰਦਰ ਸਿੰਘ, ਮੁਨੀਸ਼ ਸਿੰਘੀ, ਸਿਮਰ ਕੁਕਲ, ਵਿਨੋਦ ਸਿੰਗਲਾ, ਅਨਿਲ ਸ਼ਰਮਾ, ਐਸ.ਸੋਢੀ, ਕ੍ਰਿਸ਼ਨ ਲਾਲ, ਦਿਨੇਸ਼ ਤਲਵਾੜ, ਰਾਜੇਸ਼ ਬਾਂਸਲ ਆਦਿ ਵੀ ਹਾਜ਼ਰ ਸਨ। ਫੋਟੋ ਕੈਪਸ਼ਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਮੈਨੀਫੈਸਟੋ ਦਾ ਐਲਾਨ ਕਰਨ ਤੋਂ ਬਾਅਦ ਪਟਿਆਲਾ ਸ਼ਹਿਰ ਵਿਚ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਲੱਡੂ ਵੰਡੇ ਜਾਣ ਦਾ ਦ੍ਰਿਸ਼।

Leave a Reply

Your email address will not be published. Required fields are marked *