ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ 14ਵੇਂ ਸਹਿਜ ਪਾਠ ਦਾ ਭੋਗ ਅਤੇ 15ਵੇਂ ਦੀ ਕੀਤੀ ਗਈ ਆਰੰਭਤਾ।
ਕੇਂਦਰੀ ਹਕੂਮਤ ਕਿਸਾਨਾਂ ਨੂੰ ਦਬਾਉਣ ਵਾਲੇ ਕਾਲੇ ਕਾਨੂੰਨ ਵਾਪਸ ਲਵੇ: ਭਾਈ ਤੁੰਗ , ਪ੍ਰੋ: ਖਿਆਲਾ।
ਅੰਮ੍ਰਿਤਸਰ 8 ਅਗਸਤ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਗੁਰਦੁਆਰਾ ਧਰਮਸ਼ਾਲਾ ਭਾਈ ਹਿੰਮਤ ਸਿੰਘ ਸ਼ਹੀਦ ( ਪੰਜ ਪਿਆਰੇ) ਦੇ ਅਸਥਾਨ ਮਾਲ-ਮੰਡੀ ਜੀ ਟੀ ਰੋਡ ਵਿਖੇ ਚਲਾਈ ਜਾ ਰਹੀ ਸ੍ਰੀ ਸਹਿਜ ਪਾਠਾਂ ਦੀ ਲੜੀ ਦੌਰਾਨ ਅੱਜ 14 ਪਾਠ ਦਾ ਭੋਗ ਪਾਇਆ ਗਿਆ 15ਵੇਂ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਬੀਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਸਰਵਣ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਸਰਬੱਤ ਦੇ ਭਲੇ, ਕਿਸਾਨ ਸੰਘਰਸ਼ ਦੀ ਕਾਮਯਾਬੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਹੈ।
ਸਹਿਜ ਪਾਠ ਲੜੀ ਦੇ ਸੰਚਾਲਕ ਭਾਈ ਇਕਬਾਲ ਸਿੰਘ ਤੁੰਗ ਨੇ ਕਿਹਾ ਕਿ ਸਾਰਾ ਦੇਸ਼ ਕਿਸਾਨਾਂ ਨਾਲ ਖੜ੍ਹਾ ਹੈ ਅਤੇ ਹੁਣ ਕੇਂਦਰੀ ਹਕੂਮਤ ਵੱਲੋਂ ਕਿਸਾਨਾਂ ਨੂੰ ਦਬਾਉਣ ਵਾਲੇ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਬਾਜ਼ਾਰਾਂ ਸੰਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ ਇਸ ਲਈ ਖੇਤੀਬਾੜੀ ਦੇ ਤਿੰਨੋਂ ਕਾਨੂੰਨ ਗ਼ੈਰ-ਸੰਵਿਧਾਨਕ ਹਨ। ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਛਜਲਵਡੀ ਨੇ ਕਿਹਾ ਕਿ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ |ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨੀ ਅੰਦੋਲਨ ‘ਚ 500 ਤੋਂ ਵੱਧ ਕਿਸਾਨ ਜਾਨਾਂ ਦੀ ਕੁਰਬਾਨੀ ਦੇ ਚੁੱਕੇ ਹਨ। ਫਿਰ ਵੀ ਕਿਸਾਨ ਚੜ੍ਹਦੀਕਲਾ ’ਚ ਮੋਰਚਾ ਚਲਾ ਰਹੇ ਹਨ। ਇਸ ਮੌਕੇ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਵੱਲੋਂ ਦਿਲੀ ਕਿਸਾਨ ਮੋਰਚੇ ਤੋਂ ਪਹੁੰਚੇ ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਸਾ: ਸਰਪੰਚ ਬਲਬੀਰ ਸਿੰਘ ਵਡਾਲੀ ਡੋਗਰਾਂ, ਅਜੀਤ ਸਿੰਘ ਤਲਵੰਡੀ ਡੋਗਰਾਂ, ਬਲਵਿੰਦਰ ਸਿੰਘ ਵਡਾਲੀ, ਚੰਨਣ ਸਿੰਘ ਚੰਨਾ ਛਜਲਵਡੀ, ਰਾਜਬੀਰ ਸਿੰਘ ਵਡਾਲੀ ਡੋਗਰਾਂ, ਰਸ਼ਪਾਲ ਸਿੰਘ ਮਿਹਰਬਾਨ ਪੁਰਾ, ਗੁਰਬੀਰ ਸਿੰਘ ਲਾਲੀ, ਹਰਜੀਤ ਸਿੰਘ ਬੈਂਕ ਵਾਲਾ, ਅਮੀਰ ਸਿੰਘ ਸ਼ਾਹ, ਕਸ਼ਮੀਰ ਸਿੰਘ, ਸਤਬੀਰ ਕੌਰ, ਜਪਪ੍ਰੀਤ ਕੌਰ ਤੁੰਗ, ਸਰਪੰਚ ਹਰਦੀਪ ਸਿੰਘ ਨਵਾਂਪਿੰਡ, ਲਖਬੀਰ ਸਿੰਘ ਜਨਰਲ ਸਕੱਤਰ, ਮਾ: ਜੋਗਿੰਦਰ ਸਿੰਘ ਖਜਾਨਚੀ, ਮਨਜੀਤ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ, ਕਸ਼ਮੀਰ ਸਿੰਘ, ਸਤਪਾਲ ਸਿੰਘ ਮੁਲੇ, ਅਵਤਾਰ ਸਿੰਘ ਆਦਿ ਵੀ ਮੌਜੂਦ ਸਨ।

