ਫਲੈਗ:ਕੁਝ ਦਿਨ ਪਹਿਲਾਂ ਅਕਾਲੀ ਦਲ ਵਿਚ ਸ਼ਾਮਲ ਹੋਏ
ਦਰਸ਼ਨ ਲਾਲ ਸ਼ਰਮਾ ਜਥੇਬੰਦਕ ਸਕੱਤਰ, ਸੁਖਜਿੰਦਰ ਸਿੰਘ ਟਾਂਡਾ ਸੰਯੁਕਤ ਨਿਯੁਕਤ ਅਤੇ ਹੇਮ ਲਾਲ ਸ਼ਰਮਾ ਮਗਰ ਸਾਹਿਬ ਮੀਤ ਪ੍ਰਧਾਨ ਨਿਯੁਕਤ
-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੌਂਪੇ ਨਿਯੁਕਤੀ ਪੱਤਰ
ਪਟਿਆਲਾ, 9 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕੁਝ ਦਿਨ ਪਹਿਲਾਂ ਅਕਾਲੀ ਦਲ ਵਿਚ ਸਾਮਲ ਹੋਏ ਸੁਖਜਿੰਦਰ ਸਿੰਘ ਟਾਂਡਾ ਨੂੰ ਕੌਮੀ ਸੰਯੁਕਤ ਸਕੱਤਰ, ਸਾਬਕਾ ਸਰਪੰਚ ਦਰਸ਼ਨ ਲਾਲ ਸ਼ਰਮਾ ਨੂੰ ਕੌਮੀ ਜਥੇਬੰਦਕ ਸਕੱਤਰ ਅਤੇ ਹੇਮ ਲਾਲ ਸ਼ਰਮਾ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਤਿੰਨਾ ਆਗੂਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਦੋਨਾ ਆਗੂਆਂ ਨੇ ਕਿਹਾ ਕਿ ਉਨ੍ਰਾਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂੁਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜਿਆ ਹੈ ਅਤੇ ਹੁਣ ਹਲਕਾ ਸਨੌਰ ਅਤੇ ਘਨੌਰ ਵਿਚ ਅਕਾਲੀ ਦਲ ਮਜਬੂਤੀ ਦੇ ਲਈ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਅਸਲ ਵਿਚ ਹੁਣ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐਮ.ਐਲ.ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ ਹੀ ਅਜਿਹੇ ਆਗੂ ਹਨ,ਜਿਹੜੇ ਸਹੀ ਅਰਥਾਂ ਵਿਚ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਦਹਾਕੇ ਤੱਕ ਕਾਂਗਰਸ ਦੀ ਸੇਵਾ ਕੀਤੀ ਪਰ ਕਾਂਗਰਸ ਨੇ ਉਨ੍ਹਾਂ ਦੀ ਸੇਵਾ ਦਾ ਮੁੱਲ ਨਹੀਂ ਪਾਇਆ ਅਤੇ ਹੁਣ ਹਲਕਾ ਸਨੌਰ ਵਿਚ ਟਕਸਾਲੀ ਕਾਂਗਰਸੀ ਆਗੂੁਆਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੀ ਸਖਸ਼ੀਅਤ ਨੂੰ ਦੇਖਦੇ ਹੋਏ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਇਥੇ ਇਹ ਦੱਸਣਯੋਗ ਹੈ ਕੁਝ ਦਿਨ ਪਹਿਲਾਂ ਹੀ ਦੋਨੋ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸਾਮਲ ਹੋਏ ਸਨ। ਇਸ ਮੌਕੇ ਬਸਪਾ ਦੇ ਜਨਰਲ ਸਕੱਤਰ ਜੋਗਾ ਸਿੰਘ ਪਨੋਦੀਆਂ, ਸੁਖਦੀਪ ਸਿੰਘ ਸਨੌਰ, ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸੇਖੁਪੁਰਾ, ਹਰਿੰਦਰਜੀਤ ਸਿੰਘ ਲੱਕੀ ਛਲੇੜੀ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।

