ਆਜ਼ਾਦੀ ਦਿਹਾੜਾ ਮਨਾਏ ਜਾਣ ਨੂੰ ਲੈ ਕੇ ਤਿਆਰੀਆਂ ਮੁਕੰਮਲ
ਫੁੱਲ ਡਰੈੱਸ ਰਿਹਰਸਲ ਮੌਕੇ ਡੀਸੀ ਨੇ ਲਹਿਰਾਇਆ ਫਲੈਗ
ਪਟਿਆਲਾ 13 ਅਗਸਤ (ਅਮਰੀਕ ਇੰਦਰ ਸਿੰਘ/ਮਧੂਸਾਰ ਬਿਊਰੋ ) 75ਵਾ ਆਜ਼ਾਦੀ ਦਿਹਾੜਾ ਮਨਾਏ ਜਾਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਇਸ ਸਬੰਧ ਵਿਚ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਰਿਹਰਸਲ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਮਹਿਤਾ ਵੱਲੋਂ ਫਲੈਗ ਲਹਿਰਾਇਆ ਗਿਆ ਅਤੇ ਪੁਲੀਸ ਦੀਆਂ ਟੁਕੜੀਆਂ ਕੋਲੋਂ ਸਲਾਮੀ ਲਈ ਗਈ। ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਮਨਾਏ ਜਾਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਜਿੱਥੇ ਦੇਸ਼ ਭਰ ਵਿਚ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ ਉੱਥੇ ਹੀ ਆਜ਼ਾਦੀ ਸੰਗਰਾਮ ਦੌਰਾਨ ਯੋਗਦਾਨ ਪਾਉਣ ਵਾਲਿਆਂ ਨੂੰ ਵੀ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਸਮਾਜ ਲਈ ਦੇਸ਼ ਲਈ ਪੰਜਾਬ ਲਈ ਆਪਣਾ ਅਹਿਮ ਰੋਲ ਨਿਭਾਉਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਅਪੀਲ ਕੀਤੀ ਕਿ ਆਓ ਆਜ਼ਾਦੀ ਦੇ ਇਸ ਦਿਹਾਡ਼ੇ ਮੌਕੇ ਉਨ੍ਹਾਂ ਪਰਵਾਨਿਆਂ ਨੂੰ ਯਾਦ ਕਰੀਏ ਜਿਨ੍ਹਾਂ ਸਦਕਾ ਅਸੀਂ ਆਜ਼ਾਦੀ ਨੂੰ ਮਾਣ ਰਹੇ ਹਾਂ ।

