ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਹਾਦਰਗੜ੍ਹ ਵਿਖੇ ਅਜ਼ਾਦੀ ਦਿਵਸ ਮਨਾਇਆ
ਪਟਿਆਲਾ, 16 ਅਗਸਤ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਰਤ ਵਰਸ਼ ਦਾ 75ਵਾਂ ਅਜ਼ਾਦੀ ਦਿਵਸ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਪਟਿਆਲਾ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮੇਂ ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਮੈਨੇਜਰ ਸ੍ਰ. ਸਤਬੀਰ ਸਿੰਘ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਸਕੂਲ ਵਿੱਚ 100 ਤੋਂ ਵੱਧ ਬੂਟੇ ਲਗਾਕੇ ਪੰਜਾਬ ਐਂਡ ਸਿੰਧ ਬੈਂਕ ਦੇ ਸਟਾਫ਼ ਨੇ ਵਾਤਾਵਰਨ ਦੀ ਸਵੱਛਤਾ ਲਈ ਹਰਿਆਵਲ ਨੂੰ ਪ੍ਰਫੁੱਲਤ ਕਰਨ ਦਾ ਸੰਦੇਸ਼ ਦਿੱਤਾ। ਇਸ ਸਮੇਂ ਸਕੂਲ ਦੇ ਚੇਅਰਮੈਨ ਸ੍ਰ. ਜਗਜੀਤ ਸਿੰਘ ਦਰਦੀ, ਸਰਦਾਰਨੀ ਜਸਵਿੰਦਰ ਕੌਰ ਦਰਦੀ, ਸ੍ਰ. ਸਤਪਾਲ ਸਿੰਘ, ਸ੍ਰੀ ਦੀਪਕ ਜੈਨ ਦਾ ਪੱਤਰਕਾਰ ਬੈਂਕ ਦੇ ਅਫ਼ਸਰ ਸਾਹਿਬ ਅਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।

