ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਮਨਾਇਆ ਗਿਆ ‘‘ਤੀਆਂ ਤੀਜ ਦੀਆਂ’’ ਦਾ ਤਿਉਹਾਰ

ਪਟਿਆਲਾ 17 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)ਖ਼ਾਲਸਾ ਕਾਲਜ ਪਟਿਆਲਾ ਦੇ ਪੀ.ਜੀ. ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਕੰਪੂਟੋਨਿਕਸ ਕਲੱਬ ਵੱਲੋਂ ‘‘ ਤੀਆਂ ਤੀਜ ਦੀਆਂ ’’ ਦਾ ਤਿਉਹਾਰ ਮਨਾਇਆ ਗਿਆ, ਜਿਸ ਦੇ ਸਬੰਧ ਵਿਚ ਵਿਦਿਆਰਥੀਆਂ ਨੇ ਮਹਿੰਦੀ, ਬੋਲੀਆਂ, ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਅਤੇ ਲੋਕ-ਗੀਤ ਮੁਕਾਬਲਿਆਂ ਵਿਚ ਹਿੱਸਾ ਲਿਆ। ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਡਾ. ਬਲਬੀਰ ਕੌਰ, ਮੁਖੀ, ਹੋਮ ਸਾਇੰਸ ਵਿਭਾਗ ਅਤੇ ਪ੍ਰੋ. ਜਸਪ੍ਰੀਤ ਕੌਰ, ਐਸੋਸੀਏਟ ਪ੍ਰੋਫੈਸਰ, ਅੰਗ੍ਰੇਜ਼ੀ ਵਿਭਾਗ ਨੇ ਨਿਭਾਈ। ਮਹਿੰਦੀ ਦੇ ਮੁਕਾਬਲਿਆਂ ਵਿਚ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਆਰਤੀ ਨੇ ਦੂਜਾ ਸਥਾਨ, ਅਤੇ ਬਵਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।

       ਸੱਭਿਆਚਾਰਕ ਬੋਲੀਆਂ/ਲੋਕ ਗੀਤ ਦੇ ਮੁਕਾਬਲਿਆਂ ਵਿਚ ਵਿਦਿਆਰਥਣ ਹਰਪ੍ਰੀਤ ਕੌਰ ਨੇ ਪਹਿਲਾ ਅਤੇ ਜੀਵਨਜੋਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਪਹਿਰਾਵਾ ਪ੍ਰਦਰਸ਼ਨੀ ਵਿਚ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਪਹਿਲਾ, ਸਾਕਸ਼ੀ ਨੇ ਦੂਸਰਾ ਅਤੇ ਹਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।

       ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਕੰਪਿਊਟਰ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਕੇਵਲ ਵਿਰਸੇ ਨਾਲ ਹੀ ਨਹੀਂ ਜੋੜੇਗਾ ਬਲਕਿ ਪੰਜਾਬੀ ਸੱਭਿਆਚਾਰ ਨਾਲ ਨੇੜਤਾ ਪੈਦਾ ਕਰਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਵੀ ਉਨਾਂ ਦੀ ਪਹੁੰਚ ਨੂੰ ਨਿਵੇਕਲਾ ਬਣਾਉਣ ਵਿਚ ਸਹਾਈ ਹੋਵੇਗਾ। ਉਨਾਂ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਵੱਡੀ ਭੂਮਿਕਾ ਅਦਾ ਕਰਦੇ ਹਨ।

       ਵਿਭਾਗ ਦੇ ਮੁਖੀ ਪ੍ਰੋ. ਸੁਖਮੀਨ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਪੰਜਾਬੀ ਵਿਰਸੇ ਨਾਲ ਜੁੜਨ ਲਈ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕੰਪਿਊਟੋਨਿਕਸ ਕਲੱਬ ਦੇ ਕਨਵੀਨਰ ਅਸਿਸਟੈਂਟ ਪ੍ਰੋਫੈਸਰ ਇੰਦਰਬੀਰ ਕੌਰ ਨੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *