ਅੰਮ੍ਰਿਤਸਰਪੰਜਾਬ

ਧਾਰਮਿਕ ਸਖਸ਼ੀਅਤਾਂ ਵਲੋਂ ਯੁਵਰਾਜ ਸਿੰਘ ਨੂੰ ਸ਼ਰਧਾਜਲੀ ਭੇਟ

ਅੰਮ੍ਰਿਤਸਰ, 22 ਅਗਸਤ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਬੁੱਢਾ ਦਲ ਦੇ ਸੀਨੀਅਰ ਨਿਹੰਗ ਸਿੰਘ ਬਾਬਾ ਸਰਵਣ ਸਿੰਘ ਮਝੈਲ ਦੇ ਭਤੀਜੇ ਭੁਜੰਗੀ ਯੁਵਰਾਜ ਸਿੰਘ ਯੂਵੀ ਸਪੁੱਤਰ ਸ੍ਰ. ਕੁਲਵੰਤ ਸਿੰਘ ਦੇ ਨਮਿਤ ਅੰਤਿਮ ਅਰਦਾਸ ਸਮਾਗਮ ਵਿੱਚ ਵੱਖ-ਵੱਖ ਧਾਰਮਿਕ ਸਖਸ਼ੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।ਯਾਦ ਰਹੇ 13 ਅਗਸਤ ਵਾਲੇ ਦਿਨ ਯੂਵੀ ਨੂੰ ਗੁਆਂਢੀ ਨੌਜਵਾਨਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ।

ਰਦੁਆਰਾ ਨਿਹੰਗ ਸਿੰਘਾਂ ਪਿੰਡ ਖੁਰਮਨੀਆਂ(ਖਾਸਾ) ਵਿਖੇ ਅਯੋਜਿਤ ਹੋਏ ਅੰਤਿਮ ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਬੁੱਢਾ ਦਲ ਦੇ ਮੁਖ ਪ੍ਰਚਾਰਕ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਲਖਬੀਰ ਸਿੰਘ ਕੋਟਕਪੁਰਾ, ਬਾਬਾ ਰਣ ਸਿੰਘ ਮੁਮਤਾਜਗੜ੍ਹ, ਰਾਗੀ ਭਾਈ ਆਤਮਜੀਤ ਸਿੰਘ ਖੁਰਮਨੀਆਂ ਨੇ ਗੁਰਬਾਣੀ ਦਾ ਮਨੋਹਰ ਵੈਰਾਗਮਈ ਕੀਰਤਨ ਕੀਤਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ, ਬਾਬਾ ਮੇਜਰ ਸਿੰਘ ਜਥੇ: ਦਸਮੇਸ਼ ਤਰਨਾ ਦਲ ਨੇ ਵਿਸ਼ੇਸ਼ ਤੌਰ ਤੇ ਸ਼ਰਧਾਂਜਲੀ ਭੇਟ ਕੀਤੀ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਲੱਖਾ ਸਿੰਘ, ਬਾਬਾ ਹਰਦੀਪ ਸਿੰਘ ਕੁੰਬੜੀਆ, ਬਾਬਾ ਬੂਟਾ ਸਿੰਘ ਲੰਬਵਾਲ਼ੀ, ਬਾਬਾ ਗੁਰਪ੍ਰੀਤ ਸਿੰਘ, ਗੁ: ਬੜੀ ਸਾਹਿਬ, ਬਾਬਾ ਭਗਤ ਸਿੰਘ ਬੁਰਜ ਅਕਾਲੀ ਫੂਲਾ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਸ੍ਰ. ਸਤਨਾਮ ਸਿੰਘ ਸੱਤਾ ਹੈੱਡ ਗ੍ਰੰਥੀ ਖੁਰਮਨੀਆਂ, ਕਿਰਪਾਲ ਸਿੰਘ ਸਾਬਕਾ ਸਰਪੰਚ ਅਤੇ ਖੁਰਮਨੀਆਂ ਨਗਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *