ਪੰਜਾਬ

ਵਾਤਾਵਰਨ ਦੀ ਸੰਭਾਲ ਲਈ ਹਰ ਮਨੁੱਖ ਵੱਧ ਤੋਂ ਵੱਧ ਬੂਟੇ ਲਾਵੇ: ਡਿਪਟੀ ਕਮਿਸ਼ਨਰ

ਵਣ ਮਹਾਂਉਤਸਵ ਮੌਕੇ ਖੇਡ ਸਟੇਡੀਅਮ, ਸਰਹਿੰਦ ਵਿਖੇ ਲਾਏ ਬੂਟੇ

ਵਣ ਮਹਾਂਉਤਸਵ ਸਬੰਧੀ ਵਣ ਵਿਭਾਗ ਵੱਲੋਂ ਲਾਏ ਗਏ 5500 ਬੂਟੇ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਵਣ ਮਹਾਂਉਤਸਵ ਸਬੰਧੀ ਖੇਡ ਸਟੇਡੀਅਮ ਸਰਹਿੰਦ ਵਿਖੇ ਬੂਟੇ ਲਾਏ ਤੇ ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 550 ਬੂਟੇ ਲਾਏ ਗਏ ਤੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹਰ ਪਿੰਡ ਵਿੱਚ 400 ਬੂਟੇ ਲਾਏ ਜਾ ਰਹੇ ਹਨ, ਉਥੇ ਵਣ ਮਹਾਂਉਤਸਵ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਂਵਾਂ ਉਤੇ ਫ਼ਲਦਾਰ ਤੇ ਛਾਂਦਾਰ 5500 ਬੂਟੇ ਲਾਏ ਗਏ ਹਨ। ਇਸੇ ਲੜੀ ਤਹਿਤ ਹੀ ਖੇਡ ਸਟੇਡੀਅਮ, ਸਰਹਿੰਦ ਵਿਖੇ ਵੀ ਬੂਟੇ ਲਾਏ ਗਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਕਰੋਨਾ ਨਾਲ ਜੰਗ ਲੜ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਵਾਤਾਵਰਨ ਮਿਲ ਸਕੇਗਾ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ ਥਾਂਵਾਂ ਦੀ ਸ਼ਨਾਖ਼ਤ ਕਰ ਕੇ ਫੌਰੀ ਉਥੇ ਬੂਟੇ ਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਬੂਟੇ ਲਾਉਣ ਵੇਲੇ ਤਰਜੀਹ ਸਥਾਨਕ ਬੂਟੇ ਲਾਉਣ ਨੂੰ ਹੀ ਦਿੱਤੀ ਜਾਵੇ।ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਬੂਟੇ ਲਾਉਣ ਦੇ ਚੱਲ ਰਹੇ ਕਾਰਜ ਦੀ ਸਮੀਖਿਆ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ ਤੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਵੀ ਬੂਟੇ ਲਾਏ।
ਇਸ ਮੌਕੇ ਵਣ ਰੇਂਜ ਅਫ਼ਸਰ ਅਮਨਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਫ਼ਤਹਿਗੜ੍ਹ ਸਾਹਿਬ ਦਿਲਬਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *