ਪਟਿਆਲਾ ਪਹੇਵਾ ਮੁੱਖ ਮਾਰਗ ਤੇ ਹਲਕਾ ਸਨੌਰ ਦੇ ਨੋਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਜ਼ਮੀਰ ਜਗਾਓ ਦਿੱਲੀ ਜਾਓ ਮੁਹਿੰਮ ਤਹਿਤ ਲੋਕਾਂ ਚ ਭਰਿਆ ਜੋਸ਼
ਪਟਿਆਲਾ,30 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਜ਼ਮੀਰ ਜਗਾਓ ਦਿੱਲੀ ਜਾਓ ਪ੍ਰਚਾਰ ਮੁਹਿੰਮ ਲੋਕਾਂ ਨੂੰ ਜਾਗਰੂਕ ਕਰਕੇ ਕਿਸਾਨ ਸੰਘਰਸ਼ ਪ੍ਰਤੀ ਜੋਸ਼ ਭਰ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਵੱਲੋਂ ਸਨੌਰ- ਦੇਵੀਗਡ਼੍ਹ ਰੋਡ ਤੇ ਸਥਿਤ ਸ਼ਹੀਦ ਊਧਮ ਸਿੰਘ ਚੌਂਕ ਪਟਿਆਲਾ ਪਹੇਵਾ ਮੁੱਖ ਮਾਰਗ ਤੇ ਸ਼ਾਂਤਮਈ ਰੋਸ ਮੁਜਾਹਰਾ ਕੀਤਾ । ਨੋਜਵਾਨ ਸ਼ਾਮ ਵੇਲੇ 4ਤੋ6ਵੱਜੇ ਤੱਕ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਦਿੱਲੀ ਕਿਸਾਨ ਸੰਘਰਸ਼ ਨੂੰ ਜਮਹੂਰੀਅਤ ਢੰਗ ਨਾਲ ਸਾਥ ਦੇਣ ਦੀ ਅਪੀਲ ਕਰਦੇ ਨਜ਼ਰ ਆਏ। ਇਸ ਮੌਕੇ ਕਿਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪ੍ਰਚਾਰ ਮੁਹਿੰਮ ਵਿੱਚ ਭਾਗ ਲਿਆ ।
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਹਰਿਆਣਾ ਅੰਦਰ ਕਿਸਾਨਾਂ ਤੇ ਕੀਤੇ ਗਿਆ ਅਤਿਆਚਾਰ ਨਿੰਦਨਯੋਗ ਕਾਰਵਾਈ ਹੈ। ਇਸ ਮੌਕੇ ਸੁਰਜੀਤ ਸਿੰਘ ਠੇਕੇਦਾਰ, ਜਸਵਿੰਦਰ ਸਿੰਘ ਪੰਜੇਟਾ, ਨੋਨੀ ਨੰਬੜਦਾਰ ਆਦਿ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨੀ ਮੋਰਚਿਆਂ ਨੂੰ ਕਾਮਯਾਬ ਕਰਨ ਲਈ ਸਾਨੂੰ ਆਪਣੀਆਂ ਜ਼ਮੀਰਾਂ ਜਗਾਉਣ ਦੀ ਲੋੜ ਹੈ। ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਨੂੰ ਜਮਹੂਰੀਅਤ ਢੰਗ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਸਨੌਰ ਅੰਦਰ ਜ਼ਮੀਰ ਜਗਾਓ ਦਿੱਲੀ ਜਾਓ ਮੁਹਿੰਮ ਨੂੰ ਨੋਜਵਾਨ ਪੀੜੀ ਉਤਸ਼ਾਹ ਨਾਲ ਸਹਿਯੋਗ ਦੇ ਰਹੀ ਹੈ । ਉਹਨਾਂ ਕਿਹਾ ਕਿ ਕਿਸਾਨ ਘੋਲ ਨੂੰ ਸਮਰਪਿਤ ਉਪਰਾਲੇ ਜਾਰੀ ਰੱਖੇ ਜਾਣਗੇ। ਜ਼ਮੀਰ ਜਗਾਓ ਦਿੱਲੀ ਜਾਓ ਪ੍ਰਚਾਰ ਮੁਹਿੰਮ ਦਾ ਚੌਥਾ ਤੇ ਅਗਲਾ ਪੜਾਅ ਜਲਦੀ ਉਲੀਕਿਆ ਜਾ ਰਿਹਾ ਹੈ। ਇਸ ਮੌਕੇ ਕੁਲਜੀਤ ਸਿੰਘ ਮੱਲ੍ਹੀ, ਸੁਰਜੀਤ ਸਿੰਘ ਪ੍ਰਧਾਨ ਦੋਧੀ ਯੂਨੀਅਨ ਸ਼ਹਿਰੀ, ਸੁਰਜੀਤ ਸਿੰਘ ਠੇਕੇਦਾਰ, ਜਸਵਿੰਦਰ ਸਿੰਘ ਪੰਜੇਟਾ, ਨੋਨੀ ਨੰਬੜਦਾਰ, ਗੁਰਵਿੰਦਰ ਸਿੰਘ ਕਾਹਲੋਂ ,ਗੁਰਪ੍ਰੀਤ ਸਿੰਘ ਸਨੀ ਸਨੌਰ , ਗੁਰਮੇਲ ਸਿੰਘ ਨੰਬਰਦਾਰ ,ਬਲਦੇਵ ਸਿੰਘ, ਹੀਰਾ ਸਿੰਘ ,ਸੰਜੇ ਕੁਮਾਰ ਰਿਸ਼ੀ ਕਲੋਨੀ, ਕਮਲਜੀਤ ਸਿੰਘ ਠੇਕੇਦਾਰ, ਗੁਰਜੀਤ ਸਿੰਘ ਮੰਜਾਲ ਖੁਰਦ, ਮਨਜੀਤ ਸਿੰਘ ਸ਼ੇਰਗਿੱਲ, ਰੁਪਿੰਦਰ ਸਿੰਘ ਸ਼ੇਰਗਿੱਲ ,ਗੁਰਦੀਪ ਸਿੰਘ ਪੰਜੇਟਾ, ਗੁਰਦੀਪ ਸਿੰਘ ਸਨੌਰ ਆਦਿ ਨੌਜਵਾਨ ਨੇ ਜ਼ਮੀਰ ਜਗਾਓ ਦਿੱਲੀ ਜਾਓ ਮੁਹਿੰਮ ਤਹਿਤ ਲੋਕਾਂ ਨੂੰ ਦਿੱਲੀ ਅੰਦੋਲਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ

