ਪੰਜਾਬਪਟਿਆਲਾ

ਆਮ ਆਦਮੀ ਪਾਰਟੀ ਵਲੋਂ ਕਰਨਾਲ ਵਿਖੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖ਼ਿਲਾਫ਼ ਭਾਜਪਾ ਸਰਕਾਰ ਦਾ ਪੁੱਤਲਾ ਫੂਕਕੇ ਕੀਤਾ ਰੋਸ਼ ਪ੍ਰਦਰਸ਼ਨ

ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸਨੂੰ ਤਾਲਿਬਾਨੀ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ – ਮੇਘਚੰਦ ਸ਼ੇਰਮਾਜਰਾ, ਤੇਜਿੰਦਰ ਮਹਿਤਾ

ਪਾਰਟੀ ਵਲੋਂ ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਪਟਿਆਲਾ 31 ਅਗਸਤ, (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕਰਨਾਲ ਵਿੱਚ ਦੋ ਦਿਨ ਪਹਿਲਾ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ, ਜਿਸ ਵਿੱਚ ਇਕ ਕਿਸਾਨ ਵੀਰ ਦੀ ਮੌਤ ਹੋ ਗਈ ਸੀ, ਉਸਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਪਟਿਆਲਾ ਵੱਲੋਂ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸਥਾਨਕ ਬਸ ਸਟੈਂਡ ਚੌਂਕ ਵਿੱਚ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕਰਕੇ ਪੁੱਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ।

ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਜਿਲ੍ਹਾ ਸ਼ਹਿਰੀ ਪ੍ਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ੇਰਮਾਜਰਾ ਜਿਲ੍ਹਾ ਪ੍ਰਧਾਨ ਦਿਹਾਤੀ ਨੇ ਸਾਂਝੇ ਤੌਰ ਤੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨੀ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’

ਦੋਹਾਂ ਆਗੂਆਂ ਨੇ ਮੋਦੀ ਸਰਕਾਰ ਅਤੇ ਖੱਟਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ, ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ਅੱਜ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਮੋਦੀ ਸਰਕਾਰ ਅਤੇ ਖੱਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਨੇ ਮੋਦੀ ਨੂੰ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।

ਜਿਲ੍ਹਾ ਪਟਿਆਲਾ ਦੇ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ ਅਤੇ ਕੋ-ਇੰਚਾਰਜ ਪ੍ਰੀਤੀ ਮਲਹੋਤਰਾ ਨੇ ਸਾਂਝੇ ਤੋਰ ਤੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਦੋਹਾਂ ਆਗੂਆਂ ਨੇ ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।

ਇਸ ਮੌਕੇ ਜਿਲ੍ਹਾ ਸੈਕਟਰੀ ਸੁਖਦੇਵ ਸਿੰਘ ਔਲਖ ਨੇ ਕਰਨਾਲ ਵਿਖੇ ਹੋਏ ਲਾਠੀਚਾਰਜ ਵਿੱਚ ਇਕ ਕਿਸਾਨ ਵੀਰ ਦੇ ਸ਼ਹੀਦ ਹੋਣ ਤੇ ਖੱਟਰ ਸਰਕਾਰ ਦੀ ਨਿਖੇਧੀ ਕਰਦਿਆਂ ਪੰਜਾਬ ਦੀ ਜਨਤਾ ਨੂੰ ਤਿੱਖੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਜ਼ੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਤੁਰੰਤ ਰੱਦ ਕੀਤੇ ਜਾਣ, ਕਿਸਾਨਾਂ ਮਜ਼ਦੂਰਾਂ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਵਿੱਚ ਕੈਪਟਨ ਸਰਕਾਰ ਵਲੋਂ ਤੁਰੰਤ ਲਾਗੂ ਕੀਤਾ ਜਾਣਾ ਚਾਹੀਦੀ ਹੈ। ਜਦੋਂ ਤੱਕ ਇਹ ਮੰਗ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤਕ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਦੇ ਮੋਢੇ ਨਾਲ ਮੋਢਾ ਜੋੜਕੇ ਸੜਕਾਂ ਉਤੇ ਉਤਰ ਕੇ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਇੰਦਰ ਜੀਤ ਸੰਧੂ ਇੰਚਾਰਜ ਲੋਕ ਸਭਾ ਹਲਕਾ ਪਟਿਆਲਾ, ਪ੍ਰੀਤੀ ਮਲਹੋਤਰਾ ਕੋ ਇੰਚਾਰਜ,  ਤੇਜਿੰਦਰ ਮਹਿਤਾ ਜਿਲਾ ਪ੍ਰਧਾਨ ਸ਼ਹਿਰੀ, ਮੇਘ ਚੰਦ ਸ਼ੇਰਮਾਜਰਾ, ਜਿਲਾ ਸਕੱਤਰ ਸੁਖਦੇਵ ਸਿੰਘ, ਨੀਨਾ ਮਿੱਤਲ ਹਲਕਾ ਇੰਚਾਰਜ ਰਾਜਪੁਰਾ,  ਕੁੰਦਨ ਗੋਗੀਆ, ਪ੍ਰੋਫੈਸਰ ਸੁਮੇਰ, ਰਸ਼ਵਿੰਦਰ ਜੇਜੀ,  ਕੁਲਵੰਤ ਬਾਜ਼ੀਗਰ, ਨਰਾਇਣ ਸਿੰਘ, ਦੇਵ ਮਾਨ ਹਲਕਾ ਇੰਚਾਰਜ ਨਾਭਾ, ਚੇਤਨ ਸਿੰਘ ਜੋੜੇਮਾਜਰਾ, ਗੁਰਲਾਲ ਘਨੌਰ, ਬਲਵਿੰਦਰ ਝਾੜ੍ਹਵਾਂ, ਬਲਕਾਰ ਸਿੰਘ ਗੱਜੁਮਾਜਰਾ, ਦਵਿੰਦਰ ਸਿੰਘ ਬਰਾਸ ਸਾਬਕਾ ਇੰਚਾਰਜ, ਪ੍ਰਿੰਸੀਪਲ ਜੇ ਪੀ ਸਿੰਘ, ਆਰ ਪੀ ਐਸ ਮਲਹੋਤਰਾ, ਸੰਦੀਪ ਬੰਧੂ, ਬਲਜਿੰਦਰ ਸਿੰਘ ਢਿੱਲੋਂ ਫਨ ਵਰਲਡ, ਬਲਦੇਵ ਸਿੰਘ ਦੇਵੀਗੜ੍ਹ, ਅਸ਼ੋਕ ਸਿਰਸਵਾਲ, ਹਰਪਾਲ ਸਿੰਘ ਹੜਾਨਾ, ਗੋਲੂ ਰਾਜਪੂਤ, ਕ੍ਰਿਸ਼ਨ ਕੁਮਾਰ ਬਹਿਰੁ, ਹੈਪੀ ਪਾਹਾੜੀਪੁਰ, ਮਹਿੰਗਾ ਸਿੰਘ ਬਰਾੜ, ਬੱਗਾ ਸ਼ਮਸ਼ਪੁਰ, ਭਿੰਦਰ ਸਿੰਘ ਆਲਮਪਰ, ਕੁਲਦੀਪ ਸਿੰਘ ਥਿੰਦ, ਲਾਡੀ ਜੌੜਾ ਮਾਜਰਾ, ਅਮਰੀਕ ਸਿੰਘ ਬੰਗੜ, ਗੁਰਪ੍ਰੀਤ ਧਾਮੌਲੀ, ਦੀਪਕ ਸੂਦ, ਇਸਲਾਮ ਅਲੀ ਰਾਜਪੁਰਾ, ਗੁਰਦਿੱਤ ਟਿਵਾਣਾ, ਸੁਮਿਤ ਟਕੇਜਾ, ਵਰਿੰਦਰ ਸਿੰਘ ਆਦਿ ਆਗੂ ਮੋਜੂਦ ਸਨ।

Leave a Reply

Your email address will not be published. Required fields are marked *