ਫਰੀਦਕੋਟ ਤੋਂ ਬੰਟੀ ਰੋਮਾਣਾ ਦੀ ਜਿੱਤ ਪੱਕੀ,ਮਨਪ੍ਰੀਤ ਸਿੰਘ ਮਨੀ ਭੰਗੂ
ਪਟਿਆਲਾ 3 ਸਤੰਬਰ(ਅਮਰੀਕਇੰਦਰ ਸਿੰਘ) ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਫਰੀਦਕੋਟ ਤੋਂ ਵਿਧਾਨ ਸਭਾ ਦੀ ਟਿਕਟ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਅਤੇ ਮਾਲਵਾ ਜੋਨ ਦੇ ਸਕੱਤਰ ਜਨਰਲ ਮਨਪ੍ਰੀਤ ਸਿੰਘ ਮਨੀ ਭੰਗੂ ਨੇ ਫੈਸਲੇ ਦਾ ਸਵਾਗਤ ਕਰਦਿਆ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਦਰਸ਼ੀ ਸੋਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਨੋਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਅਹਿਮ ਭੁਮਿਕਾ ਹੋਵੇਗੀ ।
ਉਨ੍ਹਾਂ ਕਿਹਾ ਕਿ ਚੋਣਾ ਦੋਰਾਨ ਹਮੇਸ਼ਾ ਹੀ ਯੂਥ ਆਗੂ ਸਰਗਰਮੀ ਨਾਲ ਕੰਮ ਕਰਦੇ ਰਹਿੰਦੇ ਹਨ।ਜਿਸ ਸਦਕਾ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟ ਦੇ ਕੇ ਨਿਵਾਜਿਆਂ ਗਿਆ ਹੈ।ਉਨ੍ਹਾਂ ਕਿਹਾ ਕਿ ਯੂਥ ਪ੍ਰਧਾਨ ਮਿਹਨਤੀ ਅਤੇ ਇਮਾਨਦਾਰ ਸ਼ਖਸ਼ੀਅਤ ਕਰਕੇ ਪਾਰਟੀ ’ਚ ਵਿਚਰਦੇ ਹਨ ਜਿਸ ਸਦਕਾ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮਾਣ ਬਖਸ਼ਿਆ ਹੈ।ਉਨ੍ਹਾਂ ਕਿਹਾ ਕਿ ਬੰਟੀ ਰੋਮਾਣਾ ਦੀ ਫਰੀਦਕੋਟ ਤੋਂ ਜਿੱਤ ਨਿਸ਼ਚਿਤ ਹੈ।

