ਪੰਜਾਬਪਟਿਆਲਾ

ਪਾਵਰਕਾਮ ਦੇ ਮੁਲਾਜਮ ਅਤੇ ਪੈਨਸ਼ਨਰਜ਼ ਵੱਲੋਂ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਵਿਰੁੱਧ ਸੰਘਰਸ਼ ਦਾ ਮੁੜ ਐਲਾਨ

11 ਸਤੰਬਰ ਨੂੰ ਚੰਡੀਗੜ੍ਹ ਅਤੇ 29 ਸਤੰਬਰ ਨੂੰ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ

ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੁਲਾਜਮ ਅਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੀਟਿੰਗ ਸ੍ਰ. ਬਲਦੇਵ ਸਿੰਘ ਮੰਢਾਲੀ ਕਨਵੀਨਰ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸੰਘਰਸ਼ ਕਮੇਟੀ ਦੀਆਂ ਸ਼ਾਮਲ ਜਥੇਬੰਦੀਆਂ ਦੇ ਨੁਮਾਇੰਦਿਆ ਨੇ ਹਿੱਸਾ ਲਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਲਈ ਰਲੀਜ ਕਰਦੇ ਹੋਏ ਸੰਘਰਸ਼ ਕਮੇਟੀ ਦੇ ਸਕੱਤਰ ਧਨਵੰਤ ਸਿੰਘ ਭੱਠਲ ਨੇ ਦੱਸਿਆ ਕਿ ਮੀਟਿੰਗ ਵਿੱਚ ਕੀਤੇ ਫੈਸਲਿਆਂ ਅਨੁਸਾਰ ਪੰਜਾਬ ਦੇ ਸਮੂੰਹ ਬਿਜਲੀ ਮੁਲਾਜਮ ਅਤੇ ਪੈਨਸ਼ਨਰ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੈਕਟਰ 25 ਵਿੱਚ ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ 29 ਸਤੰਬਰ ਨੂੰ ਪਟਿਆਲਾ ਵਿਖੇ ਕਾਰਪੋਰੇਸ਼ਨ ਦੇ ਮੁੱਖ ਦਫਤਰ ਦੇ ਗੇਟਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਜਿਸ ਵਿੱਚ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ 6 ਸਤੰਬਰ ਤੋਂ 10 ਸਤੰਬਰ ਤੱਕ ਰੋਸ ਹਫਤਾ ਮਨਾਉਣ ਦੇ ਨਾਲ ਨਾਲ ਮਿਤੀ 13—09—2021 ਤੋਂ 24—09—2021 ਤੱਕ ਮੰਡਲ ਪੱਧਰ ਤੇ ਅਰਥੀ ਫੂਕ ਮੁਜਾਹਰੇ ਅਤੇ 13 ਤੋਂ 29 ਸਤੰਬਰ ਤੱਕ ਸੀ.ਐਮ.ਡੀ. ਅਤੇ ਡਾਇਰੈਕਟਰ ਦਾ ਫੀਲਡ ਵਿੱਚ ਆਉਣ ਤੇ ਰੋਸ ਵਿਖਾਵਾ ਕਰਨ ਅਤੇ ਵਰਕ ਟੂ ਰੂਲ ਦਾ ਸਿਧਾਂਤ ਲਾਗੂ ਕੀਤਾ ਜਾਵੇਗਾ। ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਅਪੀਲ ਕੀਤੀ ਗਈ ਕਿ ਮੁਲਾਜਮ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਅੱਜ ਦੀ ਮੀਟਿੰਗ ਵਿੱਚ ਸਰਵ ਸ੍ਰੀ ਅਵਿਨਾਸ਼ ਚੰਦਰ ਸ਼ਰਮਾ, ਕੁਲਦੀਪ ਸਿੰਘ ਖੰਨਾ, ਪ੍ਰਮੋਦ ਕੁਮਾਰ ਕਨਵੀਨਰ, ਹਰਮੇਸ਼ ਧੀਮਾਨ, ਸ਼ਵਿੰਦਰਪਾਲ ਸਿੰਘ, ਸ਼ਿਵ ਕੁਮਾਰ ਤਿਵਾੜੀ, ਸੁਖਵਿੰਦਰ ਸਿੰਘ ਚਾਹਲ ਅਤੇ ਰਾਮ ਲੁਭਾਇਆ ਆਦਿ ਵੀ ਹਾਜਰ ਸਨ।

Leave a Reply

Your email address will not be published. Required fields are marked *