ਜਿਲ੍ਹੇ ਵਿਚ ਡੇਂਗੁ ਨੇ ਦਿੱਤੀ ਦਸਤਕ, ਹੁਣ ਤੱਕ ਦੋ ਕੇਸ ਹੋਏ ਰਿਪੋਰਟ।
ਸਿਹਤ ਵਿਭਾਗ ਵੱਲੋਂ ਖੁਸ਼ਕ ਦਿਵਸ ਮੌਕੇ ਹੁਣ ਤੱਕ 3 ਲੱਖ ਤੋਂ ਜਿਆਦਾ ਘਰਾਂ/ ਸਥਾਨਾ ਤੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ।
3994 ਘਰਾਂ/ ਸਥਾਨਾ ਤੇਂ ਲਾਰਵਾ ਪਾਏ ਜਾਣ ਤੇਂ ਲਾਰਵਾ ਕਰਵਾਇਆ ਨਸ਼ਟ।
ਹੁਣ ਤੱਕ 31 ਵਿਅਕਤੀਆਂ ਦੇ ਕੱਟੇ ਚਲਾਨ : ਡਾ. ਪ੍ਰਿੰਸ ਸੋਢੀ।
ਪਟਿਆਲਾ 3 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਨੂੰ ਡੇਂਗੁ ਮੁਕਤ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਹੀਨਾ ਅਪ੍ਰੈਲ 2021 ਤੋਂ ਸ਼ੁਰੂ ਹੋਈ ਹਰੇਕ ਸ਼ੁਕਰਵਾਰ ਡਰਾਈ-ਡੇ ਮੁਹਿੰਮ ਤਹਿਤ ਹੁਣ ਤੱਕ 3,18,931 ਘਰਾਂ/ ਸਥਾਨਾਂ ਤੇਂ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਜਿਹਨਾਂ ਵਿੱਚ ਸ਼ਹਿਰੀ ਖੇਤਰ ਦੇ 1,58,218 ਅਤੇ ਪੇਂਡੂ ਖੇਤਰ ਦੇ 160,613 ਘਰ/ ਸਥਾਨ ਸ਼ਾਮਲ ਹਨ।
ਹੁਣ ਤੱਕ ਕੁੱਲ 3994 ਸਥਾਨਾਂ/ ਘਰਾਂ ਵਿੱਚ ਡੇਂਗੂ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ ਹੈ ਅਤੇ 31 ਘਰ ਮਾਲਕਾਂ ਦੇ ਚਲਾਨ ਵੀ ਕੱਟੇ ਗਏ ਹਨ।ਉਹਨਾਂ ਕਿਹਾ ਕਿ ਜ੍ਹਿਲੁੇ ਵਿਚ ਡੇਂਗੁ ਨੇ ਦਸਤਕ ਦੇ ਦਿੱਤੀ ਹੈ ਅਤੇ ਜਿਲ੍ਹੇ ਵਿੱਚ ਇਸ ਸੀਜਨ ਦੋਰਾਣ ਹੁਣ ਤੱਕ 2 ਕੇਸ ਡੇਂਗੁ ਪੋਜਟਿਵ ਰਿਪੋਰਟ ਹੋ ਚੁੱਕੇ ਹਨ। ਇਸ ਲਈ ਲੋਕਾਂ ਨੂੰ ਕੋਵਿਡ ਦੇ ਨਾਲ ਨਾਲ ਡੇਂਗੁ ਪ੍ਰਤੀ ਵੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੁਚੇਤ ਰਹਿਣਾ ਜਰੂਰੀ ਹੈ।ਬਰਸਾਤਾਂ ਦਾ ਮੋਸਮ ਹੋਣ ਕਾਰਣ ਲੋਕ ਆਪਣੇ ਆਪਣੇ ਘਰਾਂ ਵਿਚ ਜਾਂ ਛੱਤਾਂ ਤੇ ਪਏ ਟੁੱਟੇ ਫੁੱਟੇ ਭਾਂਡਿਆਂ ਨੂੰ ਜਰੂਰ ਚੈਕ ਕਰਨ ਤਾਂ ਜੋ ਇਹਨਾਂ ਵਿਚ ਪਾਣੀ ਇੱਕਠਾ ਨਾ ਹੋ ਸਕੇ। ਉਹਨਾਂ ਕਿਹਾ ਕਿ ਭਾਵਂੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੁ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਪ੍ਰੰਤੁ ਫਿਰ ਵੀ ਹਰੇਕ ਨਾਗਰਿਕ ਦੀ ਆਪਣੀ ਨਿੱਜੀ ਜਿੰਮੇਦਾਰੀ ਬਣਦੀ ਹੈ ਕਿ ਉਹ ਆਪਣੇ ਘਰਾਂ ਅਤੇ ਘਰਾਂ ਦੇ ਆਸ ਪਾਸ ਪਾਣੀ ਇੱਕਠਾ ਨਾ ਹੋਣ ਦੇਣ।ਉੁਹਨਾਂ ਕਿਹਾ ਕਿ ਸਭਨਾਂ ਦੇ ਸਾਂਝੇ ਉਪਰਾਲੇ ਨਾਲ ਹੀ ਡੇਂਗੁ ਵਰਗੀ ਬਿਮਾਰੀ ਤੇਂ ਕਾਬੂ ਪਾਇਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਜਿਲ੍ਹੇ ਦੇ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਸਿਵਲ ਹਸਪਤਾਲ ਰਾਜਪੁਰਾ ਅਤੇ ਸਿਵਲ ਹਸਪਤਾਲ ਨਾਭਾ ਵਿਖੇ ਡੇਂਗੁੁ ਟੈਸਟਿੰਗ ਸ਼ੁਰੂ ਹੋ ਗਈ ਹੈ ਅਤੇ ਬਾਕੀ ਥਾਂਵਾ ਤੋਂ ਵੀ ਡੇਂਗੁ ਦੇ ਸੈਂਪਲ ਇੱਕਤਰ ਕਰਕੇ ਇਹਨਾਂ ਹਸਪਤਾਲਾ ਵਿਚ ਜਾਂਚ ਲਈ ਭੇਜੇ ਜਾਂਦੇ ਹਨ।ਜਿਲ੍ਹੇ ਦੇ ਸਿਵਲ ਹਸਪਤਾਲਾਂ ਅਤੇ ਕਮਿਉਨਿਟੀ ਸਿਹਤ ਕੇਂਦਰਾ ਵਿਚ ਡੇਂਗੁੁ ਮਰੀਜਾਂ ਦੇ ਇਲਾਜ ਲਈ ਵੱਖਰੇ ਵਾਰਡ ਸਥਾਪਤ ਕੀਤੇ ਗਏ ਹਨ ਅਤੇ ਸਰਕਾਰ ਦੀਆਂ ਗਾਈਡਲਾਈਨ ਅਨੁਸਾਰ ਡੇਂਗੁ ਮਰੀਜਾਂ ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਂਵਾ ਵਿਚ ਮੁਫਤ ਕੀਤੀ ਜਾ ਰਹੀ ਹੈ।
ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਮੱਛਰਾਂ ਦੀ ਪੇਦਾਇਸ਼ ਨੂੰ ਰੋਕਣ ਲਈ ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੁੱਧਾ ਮਾਰਨ ਜਾਂ ਨਸ਼ਟ ਕਰਨ, ਕੂਲ਼ਰ , ਫਰਿਜ਼ਾਂ ਦੀਆਂ ਟਰੇਆਂ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਰੱਖੇ ਗਏ ਬਰਤਨਾਂ ਨੂੰ ਹਫਤੇ ਚ ਇਕ ਦਿਨ ਖਾਲੀ ਕਰਕੇ ਸੁਕਾਉਣ ਲਈ ਲੋਕ ਜਾਗਰੂਕ ਹੋਣ ਤਾਂ ਜੋ ਬਰਸਾਤਾਂ ਕਾਰਨ ਇਹਨਾਂ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਹੋ ਸਕੇ। ਉਹਨਾਂ ਕਿਹਾ ਕਿ ਘਰਾਂ ਦੇ ਆਲੇ ਦੁਆਲੇ ਖੜੇ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ। ਉਹਨਾਂ ਦੱਸਿਆਂ ਕਿ ਅੱਜ ਖੁਸ਼ਕ ਦਿਵਸ ਦੇ ਮੋਕੇ ਤੇਂ ਸਿਹਤ ਟੀਮਾਂ ਵੱਲੋ ਜਿਲੇ੍ਹ ਵਿਚ 23,341 ਘਰਾਂ ਅਤੇ ਵਿਚ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ ਅਤੇ 404 ਘਰਾਂ ਵਿਚ ਮੱਛਰਾਂ ਦਾ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ।

