ਮੈਗਾਡਰਾਈਵ ਮੁਹਿਮ ਤਹਿਤ 8651 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ਨੀਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
3 ਕੋਵਿਡ ਕੇਸ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 3 ਸਿਤੰਬਰ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਮੈਗਾਡਰਾਈਵ ਮੁਹਿੰਮ ਤਹਿਤ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 8651 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 9,51,100 ਹੋ ਗਈ ਹੈ।ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੋਵਿਡ ਤੋ ਪੁਰਨ ਸੁਰੱਖਿਆਂ ਲਈ ਸਮਾਂ ਪੂਰਾ ਹੋਣ ਤੇ ਕੋਵਿਡ ਦੀਆਂ ਦੋਨੇ ਡੋਜ਼ਾ ਲਗਵਾਉਣੀਆਂ ਜਰੂਰੀ ਹਨ।
ਉਨ੍ਹਾਂ ਕਿਹਾ ਕਿ ਕੱਲ ਮਿਤੀ 4 ਸਿਤੰਬਰ ਦਿਨ ਸ਼ਨੀਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਇੰਡਰਸਟਰੀਅਲ ਸਟੇਟ ਸਰਹਿੰਦ ਰੋਡ, ਰਾਧਾ ਸਵਾਮੀ ਸਤਸੰਗ ਘਰ , ਜਿਲ੍ਹਾ ਕੋਰਟ ਬਾਰ ਦੂਸਰੀ ਮੰਜਿਲ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ ਵਾਰਡ ਨੰ:14, ਸ੍ਰੀ ਸ਼ਿਰਡੀ ਸਾਂਈ ਮੰਦਰ ਪੁਰਾਣਾ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸ਼ਿਗਲੀਗਰ ਬਸਤੀ, ਧਰਮਸ਼ਾਲਾ ਤੋਪਖਾਨਾਂ ਮੋੜ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ, ਰਾਧਾ ਸੁਆਮੀ ਸਤਸੰਗ ਘਰ ਅਤੇ ਨਵੀ ਜੇਲ੍ਹ, ਰਾਜਪੁਰਾ ਦੇ ਰੋਟਰੀ ਕਲੱਬ ਅਤੇ ਰਾਧਾ ਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ

