ਪੰਜਾਬ

ਹਲਕਾ ਅਮਲੋਹ ਦਾ ਵਰਕਰ ਮਿਲਣੀ ਪ੍ਰੋਗਰਾਮ ਮੁਲਤਵੀ।

ਹੁਣ 4ਸਤੰਬਰ ਦੀ ਥਾਂ 11 ਸਤੰਬਰ ਨੂੰ ਹੋਣਗੇ ਅਮਲੋਹ ਅੰਦਰ ਸੁਖਬੀਰ ਬਾਦਲ ਦੇ ਸਮਾਗਮ:– ਰਾਜੂ ਖੰਨਾ।

ਅਮਲੋਹ,3 ਸਤੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਦਿਨ 100 ਹਲਕੇ ਤਹਿਤ ਜੋ ਵਰਕਰ ਮਿਲਣੀ ਸਮਾਗਮ 4ਸਤੰਬਰ ਨੂੰ ਹਲਕਾ ਅਮਲੋਹ ਅੰਦਰ ਕੀਤੇ ਜਾਣੇ ਸਨ।ਉਹ ਸਾਰੇ ਸਮਾਗਮ ਮੁਲਤਵੀ ਕਰ ਦਿੱਤੇ ਗਏ ਹਨ। ਤੇ ਹੁਣ ਇਹ ਹਲਕਾ ਅਮਲੋਹ ਦੇ ਸਮਾਗਮ ਸੁਖਬੀਰ ਸਿੰਘ ਬਾਦਲ 11 ਸਤੰਬਰ ਨੂੰ ਹਲਕਾ ਅਮਲੋਹ ਅੰਦਰ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਮਜ਼ਦੂਰ ਤੇ ਵਪਾਰੀਆਂ ਦੀ ਪਾਰਟੀ ਹੈ।ਤੇ ਕਿਸਾਨਾਂ ਨਾਲ ਹਮੇਸ਼ਾ ਡੱਟ ਕੇ ਖੜੀ ਹੈ।

ਜੋ ਮੋਗਾ ਵਿਖੇ ਕਾਂਗਰਸ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਹੈ।ਉਸ ਦੀ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਉਹਨਾਂ ਕਿਹਾ ਕਿ ਕਿਸਾਨੀ ਦਰਦ ਨੂੰ ਸਮਝਦੇ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਹਫ਼ਤੇ ਲਈ ਸਾਰੇ ਪ੍ਰੋਗਰਾਮ ਮੁਲਤਵੀ ਕੀਤੇ ਗਏ ਹਨ। ਤਾ ਜੋ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਗੂਆਂ ਨਾਲ ਗੱਲਬਾਤ ਕਰਕੇ ਭਰਾ ਮਾਰੂ ਜੰਗ ਜੋ ਰਾਜਨੀਤਿਕ ਪਾਰਟੀਆਂ ਵੱਲੋਂ ਅਪਣੀ ਹਿੱਤਾ ਲਈ ਕਾਰਵਾਈ ਜਾ ਰਹੀ ਹੈ ਉਸ ਨੂੰ ਰੋਕਿਆਂ ਜਾ ਸਕੇ।ਤੇ ਕਾਲ਼ੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਵਾਉਣ ਲਈ ਰਣਨੀਤੀ ਤੈਅ ਕੀਤੀ ਜਾ ਸਕੇ।

ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੀ ਲੜਾਈ ਲੜਦਾ ਆ ਰਿਹਾ ਤੇ ਹਮੇਸ਼ਾ ਕਿਸਾਨਾਂ ਦੇ ਹਿੱਤਾ ਤੇ ਪਹਿਰਾ ਦਿੰਦਾ ਰਹੇਗਾ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਸਮੁੱਚੇ ਅਕਾਲੀ ਬਸਪਾ ਗੱਠਜੋੜ ਦੇ ਵਰਕਰਾਂ ਤੇ ਆਗੂਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਪਿਛਲੇ ਇੱਕ ਹਫਤੇ ਤੋਂ ਵਰਕਰ ਮਿਲਣੀ ਸਮਾਗਮਾਂ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਹੁਣ 11 ਸਤੰਬਰ ਨੂੰ ਹਲਕਾ ਅਮਲੋਹ ਅੰਦਰ ਆ ਕੇ ਵਰਕਰ ਮਿਲਣੀ ਸਮਾਗਮ ਕਰਨਗੇ।ਤੇ ਹਲਕੇ ਦੀਆ ਸਮੱਸਿਆਵਾਂ ਤੋਂ ਜਾਣੂ ਹੋਣਗੇ।ਜਿਸ ਲਈ 11 ਸਤੰਬਰ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਹਲਕੇ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ।ਤਾ ਜੋ 11 ਸਤੰਬਰ ਨੂੰ ਵੱਡੀ ਗਿਣਤੀ ਹਲਕੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਸਕਣ।

Leave a Reply

Your email address will not be published. Required fields are marked *