ਦੇਸ਼-ਵਿਦੇਸ਼ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਗੱਲ ਪੰਜਾਬ ਦੀ ਮੁਹਿੰਮ ਛੇ ਲਈ ਅੱਗੇ ਪਾਈ

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਵਾਸਤੇ 3 ਮੈਂਬਰੀ ਕਮੇਟੀ ਬਣਾਈ

ਉਹਨਾਂ ਨੁੰ ਹਮਾਇਤ ਦਾ ਭਰੋਸਾ ਦੇਣ ਅਤੇ ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ਵਿਚਾਲੇ ਕਿਸੇ ਵੀ ਗਲਤਫਹਿਮੀ ਨੁੰ ਦੂਰ ਕਰਨ ਦਾ ਭਰੋਸਾ ਦੁਆਇਆ

Êਪੰਜਾਬੀਆਂ ਨੁੰ ਕਾਂਗਰਸ ਤੇ ਆਪ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰ ਕੇ ਕੇਂਦਰੀ ਏਜਸੰੀਆਂ ਦੀ ਸ਼ਹਿ ’ਤੇ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਵਿਰੁੱਧ ਕੀਤਾ ਚੌਕਸ

ਚੰਡੀਗੜ੍ਹ, 3 ਸਤੰਬਰ : (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਸ ਵੱਲੋਂ ‘ਗੱਲ ਪੰਜਾਬ ਦੀ ਲੋਕ ਲਹਿਰ’ ਛੇ ਦਿਨ ਲਈ ਅੱਗੇ ਪਾਈ ਜਾ ਰਹੀ ਹੈ ਤੇ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਮਾਮਲੇ ’ਤੇ ਚਲ ਰਹੀ ਲਹਿਰ ਸਬੰਧੀ ਗੱਲਬਾਤ ਦੀ ਖੁੱਲ੍ਹੀ ਪੇਸ਼ਕਸ਼ ਕੀਤੀ ਤਾਂ ਜੋ ਪਾਰਟੀ ਵੱਲੋਂ ਇਸ ਕਾਨੂੰਨਾਂ ਖਿਲਾਫ ਲਹਿਰ ਦੇ ਮਾਮਲੇ ਵਿਚ ਉਸਾਰੀ ਭੂਮਿਕਾ ਨਿਭਾਈ ਜਾ ਸਕੇ। ਗੱਲ ਪੰਜਾਬ ਦੀ ਮੁਹਿੰਮ ਹੁਣ 11 ਸਤੰਬਰ ਨੂੰ ਅਮਲੋਹ ਤੋਂਮੁੜ ਸ਼ੁਰੂ ਹੋਵੇਗੀ।

ਇਸ ਗੱਲ ਦਾ ਐਲਾਨ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਤੇ ਸਿੱਖ ਵਿਰੋਧੀ ਤਾਕਤਾਂ ਵੱਲੋਂ ਸੁਬੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕਰਨ  ਅਤੇ ਪੰਜਾਬੀਆਂ ਨੁੰ ਆਪਸ ਵਿਚ ਲੜਵਾ ਕੇ ਮਰਵਾਉਣ ਦੀ ਸਾਜ਼ਿਸ਼ ਵਿਰੁੱਧ ਚੌਕਸ ਕੀਤਾ। ਉਹਨਾਂ ਕਿਹਾ ਕਿ ਇਹ ਤਾਕਤਾਂ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਕੰਮ ਕਰ ਰਹੀਆਂ ਹਨ ਤੇ ਇਹਨਾਂ ਨੂੰ ਕਾਂਗਰਸ ਤੇ ਆਪ ਦੀ ਡਟਵੀਂ ਹਮਾਇਤ ਹਾਸਲ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਪ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗੱਲ ਪੰਜਾਬ ਦੀ ਲੋਕਲਹਿਰ ਨੁੰ ਪੰਜਾਬੀਆਂ ਤੋਂ ਮਿਲ ਰਹੇ ਹੁੰਗਾਰਾ ਤੋਂ ਬੁਖਲਾ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਨੇ ਕੰਧ ’ਤੇ ਲਿਖਿਆ ਪੜ੍ਹ ਲਿਆ ਹੈ ਤੇ ਇਹ ਬੇਚੈਨੀ ਤੇ ਅਸਥਿਰਤਾ ਪੈਦਾ ਕਰ ਕੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਜਾਣ ਵਾਲੇ ਫਤਵੇ ਦੇ ਰਾਹ ਵਿਚ ਅੜਿਕਾ ਬਣਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਸਿਰਫ ਰਾਸ਼ਟਰਪਤੀ ਰਾਜ ਲਾਗੂ ਕਰਨ ਅਤੇ ਪੰਜਾਬ ਨੁੰ ਮੁੜ 80ਵਿਆਂ ਤੇ 90ਵਿਆਂ ਦੇ ਕਾਲੇ ਦੌਰ ਵਿਚ ਧੱਕਣ ਨੁੰ ਵਾਜਬ ਠਹਿਰਾਉਣ ਲਈ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਆਪ ਨੇ ਰਲ ਕੇ ਟੀਮਾਂ ਤਾਇਨਾਤ ਕੀਤੀਆਂ ਤਾਂਜੋ ਅਕਾਲੀ ਦਲ ਦੇ ਸਮਾਗਮਾਂ ਵਿਚ ਵਿਘਨ ਪਾਇਆ ਜਾ ਸਕੇ ਅਤੇ ਉਹਨਾਂ ਨੇ ਇਸ ਮੌਕੇ ਸਮਰਾਲਾ, ਬਾਘਾਪੁਰਾਣਾ ਅਤੇ ਮੋਗਾ ਵਿਚ ਹੋਏ ਸਮਾਗਮਾਂ ਵਿਚ ਵਿਘਨ ਪਾਉਣ ਵਾਲਿਆਂ ਵਿਚ ਸ਼ਾਮਲ ਕਾਂਗਰਸ ਤੇ ਆਪ ਦੇ ਸਮਰਥਕਾਂ ਦੀ ਸੂਚੀ ਵੀ ਜਾਰੀ ਕੀਤੀ। ਸਰਦਾਰ ਬਾਦਲ ਨੇ ਕਾਂਗਰਸ ਤੇ ਆਪ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸ਼ਾਂਤੀ ਭੰਗ ਨਾ ਕਰਨ ਅਤੇ ਕਿਹਾ ਕਿ ਸਾਡਾ ਮਕਸਦ ਸਿਰਫ ਤਿੰਨ ਕਾਲੇਕਾਨੁੰਨ ਰੱਦ ਕਰਨੇ ਯਕੀਨੀ ਬਣਾਉਣ ਵਾਸਤੇ ਕੰਮ ਕਰਨਾ ਹੈ। ਉਹਨਾਂ ਕਿਹਾ ਕਿ ਤੁਹਾਨੁੰ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੀਦਾ ਜੋ ਇਸ ਉਦੇਸ਼ ਦੀ ਪੂਰਤੀ ਦੇ ਰਾਹ ਵਿਚ ਅੜਿਕਾ ਬਣੇ।

ਉਹਨਾਂ ਕਿਹਾ ਕਿ ਇਹਨਾਂ ਸਾਜ਼ਿਸ਼ਾਂ ਪਿੱਛੇ ਭਾਜਪਾ ਹੀ ਜ਼ਿੰਮੇਵਾਰ ਹੈ ਤੇ ਉਹ 1992 ਦਾ ਦੌਰ ਦੁਹਰਾਉਣਾ ਚਾਹੁੰਦੀ ਹੈ ਤਾਂ ਜੋ ਉਹ ਝੂਠੇ ਫਤਵੇ ਰਾਹੀਂ ਸੱਤਾ ਹਾਸਲ ਕਰ ਸਕੇ। ਉਹਨਾਂ ਕਿਹਾ ਕਿ ਅਸੀਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਸਤੇ ਤਿਆਰ ਹਾਂ ਪਰ ਅਸੀਂ ਉਹ ਕਾਲਾ ਦੌਰ ਵਾਪਸ ਨਹੀਂ ਆਉਣ ਦਿਆਂਗੇ ਜਿਸ ਵਿਚ ਭਰਾ ਨੂੰ ਭਰਾ ਵੱਲੋਂ ਮਾਰਿਆÇ ਗਆ ਤੇ ਸੂਬੇ ਦੀ ਸ਼ਾਂਤੀ ਪੂਰੀ ਤਰ੍ਹਾਂ ਭੰਗ ਕਰ ਕੇ ਸੁਬੇ ਨੁੰ ਕਈ ਦਹਾਕਿਆਂ ਪਿੱਛੇ ਧੱਕਿਆ ਗਿਆ।

ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਅਕਾਲੀ ਆਗੂਆਂ ਦੀ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ। ਇਹ ਕਮੇਟੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰੇਗੀ ਅਤੇ ਮੌਜੂਦਾ ਸੰਘਰਸ਼ ਦੀ ਡਟਵੀਂ ਹਮਾਇਤ ਦੁਹਰਾਏਗੀ ਤਾਂਜੋ ਕਿਸਾਨ ਜਥੇਬੰਦੀਆਂ ਤੇ ਪਾਰਟੀ ਦਰਮਿਆਨ ਪੈਦਾ ਹੋਏ ਭੁਲੇਖੇ ਦੂਰ ਕੀਤੇ ਜਾ ਸਕਣ।

ਕਮੇਟੀ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੁੰ ਸ਼ਾਮਲ ਕੀਤਾ ਗਿਆ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਕਿਸਾਨ ਲਹਿਰ ਦੇ ਨਾਲ ਹਾਂ ਅਤੇ ਇਸਦੀ ਡਟਵੀਂ ਹਮਾਇਤ ਕਰਦੇ ਆ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜੋ ਵੀ ਕਿਹਾ ਗਿਆ, ਉਹ ਕੀਤਾ ਹੈ ਤੇ ਹਮੇਸ਼ਾ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ ਭਾਵੇਂ ਉਹ ਕਿਸਾਨ ਪ੍ਰਤੀਨਿਧਾਂ ਦੀ ਮਰਜ਼ੀ ਵਾਲੀ ਕਿਸੇ ਵੀ ਥਾਂ ’ਤੇ ਕਿਸੇ ਵੀ ਸਮੇਂ ਪੁੱਛਿਆ ਗਿਆ ਹੋਵੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਟਕਰਾਅ ਨਹੀਂ ਚਾਹੁੰਦੇ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ  ਕਿ ਅਕਾਲੀ ਦਲ ਕਿਵੇਂ ਕਿਸਾਨਾਂ ਨਾਲ ਡੱਟਿਆ ਹੈ ਅਤੇ ਇਹ ਹਮੇਸ਼ਾ ਕਿਸਾਨਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਨਾ  ਲਈ ਵਚਨਬੱਧ ਹੈ ਜਦਕਿ ਦੂਜੇ ਪਾਸੇ ਕਾਂਗਰਸ ਸਰਕਾਰ ਨੇ ਤਿੰਨ ਨਫਰਤ ਭਰੇ ਕਾਨੂੰਨਾਂ ਦੀ ਵਿਵਸਥਾ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਅਨੁਸਾਰ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਲਾਗੂ ਕੀਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਖੇਤੀ ਕਾਨੂੰਨ ਲਾਗੂ ਕਰਨ ਵਾਲਿਆਂ ਵਿਚ ਸਭ ਤੋਂ ਮੋਹਰੀ ਸੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤਿੰਨ ਕਾਲੇ ਕਾਨੁੂੰਨ ਰੱਦ ਕਰਵਾਉਣ ਲਈ ਸੰਘਰਸ਼ ਵਿੱਢੇਗਾ  ਅਤੇ 2022 ਵਿਚ ਸੁਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਮਗਰੋਂ ਇਹ ਕਾਨੂੰਨ ਸੂਬੇ ਵਿਚ ਲਾਗੂ ਨਹੀਂ ਹੋਣ ਦੇਵੇਗਾ।

ਇਸ ਮੌਕੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਕਾਂਗਰਸ ਤੇ ਆਪ ਦੇ ਉਹਨਾਂ ਆਗੂਆਂ ਦੀ ਸੁਚੀ ਜਾਰੀ ਕੀਤੀ ਜਿਹਨਾਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਅਕਾਲੀ ਦਲ ਦੇ ਸਮਾਗਮਾਂ ਵਿਚ ਵਿਘਨ ਪਾਇਆ।

ਮੀਟਿੰਗ ਵਿਚ  ਹੋਰਨਾਂ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸੁਰਜੀਤ ਸਿੰਘ ਰੱਖੜਾ ਅਤੇ ਬਲਦੇਵ ਸਿੰਘ ਮਾਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *