ਪੰਜਾਬਪਟਿਆਲਾ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਮਾਪਤ

ਨਗਰ ਕੀਰਤਨ ਦਾ ਸ. ਰੱਖੜਾ ਸਮੇਤ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ

ਪਟਿਆਲਾ 5 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ)  ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ’ਚੋਂ ਹੁੰਦਾ ਹੋਇਆ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੇਰ ਰਾਤ ਪੁੱਜਿਆ। ਨਗਰ ਕੀਰਤਨ ਦੇ ਸਵਾਗਤ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਨਗਰ ਕੀਰਤਨ ਅਤੇ ਪੰਜ ਪਿਆਰੇ ਸਾਹਿਬਾਨ ਵੱਲੋਂ ਭਰਵਾਂ ਤੇ ਨਿੱਘਾ ਸਵਾਗਤ ਕੀਰਤਨ ਗਿਆ। ਨਗਰ ਕੀਰਤਨ ਦੇ ਗੁਰਦੁਆਰਾ ਸਾਹਿਬ ਪੁੱਜਣ ਮੌਕੇ ਵੱਡੀ ਗਿਣਤੀ ਵਿਚ ਮੌਜੂਦ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਿਆ।

ਇਸ ਮੌਕੇ ਨਗਰ ਕੀਰਤਨ ਨਾਲ ਚੱਲ ਰਹੀਆਂ ਗੱਤਕਾ ਪਾਰਟੀਆਂ ਨੇ ਵੀ ਗੱਤਕੇ ਦੇ ਜੌਹਰ ਵਿਖਾਏ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸੰਗਤਾਂ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਨਾਲ ਜੋੜਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੁੜਨਾ ਸਮੇਂ ਦੀ ਵੱਡੀ ਲੋੜ ਹੈ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ’ਚ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਤੋਂ ਇਲਾਵਾ ਸ਼ਹੀਦ ਬਾਬਾ ਜੀਵਨ ਸਿੰਘ ਟਰੱਸਟ ਦੇ ਕੌਮੀ ਚੇਅਰਮੈਨ ਜਸਵੰਤ ਸਿੰਘ, ਪ੍ਰਧਾਨ ਜਸਪਾਲ ਸਿੰਘ, ਕੈਪਟਨ ਸਵਰਨ ਸਿੰਘ, ਸਤਪਾਲ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਪ੍ਰਗਟ ਸਿੰਘ, ਜਗਸੀਰ ਸਿੰਘ, ਜੋਗਿੰਦਰ ਸਿੰਘ ਪੰਛੀ, ਪਰਮਜੀਤ ਸਿੰਘ ਸਿੱਧੂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *