ਪੰਜਾਬਪਟਿਆਲਾ

ਅਕਾਲੀ ਦਲ ਦੇ ਵਪਾਰ ਵਿੰਗ ਦੇ ਜਿਲਾ ਪ੍ਰਧਾਨ ਪ੍ਰਿੰਸ ਲਾਂਬਾ ਨੇ ਲਿਆ ਪ੍ਰੋ. ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਤੋਂ ਆਸ਼ੀਰਵਾਦ

ਪਟਿਆਲਾ, 6 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਟਰੇਡ ਅਤੇ ਵਪਾਰ ਵਿੰਗ ਦੇ ਜਿਲਾ ਪ੍ਰਧਾਨ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ ਨੇ ਪ੍ਰਧਾਨ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਤੋਂ ਆਸੀਰਵਾਦ ਲਿਆ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜਿਲਾ ਪ੍ਰਧਾਨ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ ਨੇ ਹਮੇਸ਼ਾਂ ਹੀ ਵਪਾਰੀਆਂ ਦੇ ਹਿੱਤਾਂ ’ਤੇ ਠੋਕ ਕੇ ਪਹਿਰਾ ਦਿੱਤਾ ਹੈ। ਵਿਸ਼ੇਸ਼ ਕੋਰੋਨਾ ਕਾਲ ਦੇ ਦੋਰਾਨ ਵਪਾਰੀਆਂ ਨੂੰ ਜਦੋਂ ਵੀ ਕੋਈ ਦਿੱਕਤ ਆਈ ਤਾਂ ਰਵਿੰਰਦਪਾਲ ਸਿੰਘ ਪ੍ਰਿੰਸ ਲਾਂਬਾ ਨੇ ਵਪਾਰੀਆਂ ਦੀ ਅੱਗੇ ਕੇ ਲੜਾਈ ਲੜੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਹੈ ਅਤੇ ਅਕਾਲੀ ਦਲ ਵਿਚ ਜਿੰਮੇਵਾਰੀਆਂ ਵੀ ਆਮ ਲੋਕਾਂ ਨੂੰ ਹੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਨੂੰ ਆਉਣ ਵਾਲੀਆਂ ਸਮੁੱਚੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ। ਇਸ ਮੌਕੇ ਪ੍ਰਧਾਨ ਪ੍ਰਿੰਸੀ ਲਾਂਬਾ ਨੇ ਪ੍ਰੋ ਚੰਦੂਮਾਜਰਾ ਅਤੇ ਰੱਖੜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਪ੍ਰਧਾਨ ਲਾਂਬਾ ਨੇ ਕਿਹਾ ਕਿ ਜਲਦੀ ਹੀ ਹਾਈਕਮਾਂਡ ਅਤੇ ਸਮੁੱਚੀ ਲੀਡਰਸ਼ਿਪ ਦੇ ਨਿਰਦੇਸ਼ਾ ’ਤੇ ਜਿਲੇ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਵਿਚ ਵਪਾਰੀਆਂ ਦੀ ਲੜਾਈ ਲੜਨ ਵਾਲੇ ਆਗੂਆਂ ਨੂੰ ਜਿੰੇਮਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਕੁਲਵਿੰਦਰ ਸਿੰਘ ਢੱਲ ਸੀਨੀਅਰ ਅਕਾਲੀ ਆਗੂ, ਡਾ. ਮਨਪ੍ਰੀਤ ਸਿੰਘ ਚੱਢਾ ਜਨਰਲ ਸਕੱਤਰ, ਸਿਮਰ ਸਿੰਘ ਗਰੇਵਾਲ, ਮੋਂਟੀ ਗਰੋਵਰ ਸਰਕਲ ਪ੍ਰਧਾਨ ਆਈ.ਟੀ ਵਿੰਗ ਅਤੇ ਸ਼ੁਭਮ ਕੁਮਾਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *