ਮੌਸਮ ਵਿਭਾਗ ਦੀ ਭਵਿੱਖਬਾਣੀ :ਪੰਜਾਬ ਸਣੇ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ..!
ਨਵੀਂ ਦਿੱਲੀ 9 ਸਤੰਬਰ (ਮਧੂਸਾਰ ਬਿਊਰੋ) ਮੌਸਮ ਵਿਭਾਗ ਨੇ 12 ਸਤੰਬਰ ਤੱਕ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੁਜਰਾਤ, ਮਹਾਰਾਸ਼ਟਰ, ਉੜੀਸਾ, ਕਰਨਾਟਕ, ਗੋਆ, ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਇਸ ਤੋਂ ਇਲਾਵਾ 11 ਸਤੰਬਰ ਤੋਂ ਉੜੀਸਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਤੇ 12 ਸਤੰਬਰ ਤੋਂ ਛੱਤੀਸਗੜ੍ਹ, ਤੇਲੰਗਾਨਾ, ਪੱਛਮੀ ਬੰਗਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ 9-11 ਸਤੰਬਰ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਤੇ ਨਾਲ ਲੱਗਦੇ ਪੱਛਮੀ ਹਿਮਾਲਿਆਈ ਖੇਤਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 8-12 ਸਤੰਬਰ ਦੌਰਾਨ, ਮੱਧ ਮਹਾਰਾਸ਼ਟਰ ਤੇ ਮਰਾਠਵਾੜਾ ਖੇਤਰ ਵਿੱਚ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਕੋਂਕਣ, ਗੋਆ, ਗੁਜਰਾਤ ਰਾਜ ਤੇ ਤੱਟਵਰਤੀ ਕਰਨਾਟਕ ਵਿੱਚ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੈ।

