ਪੰਜਾਬਪਟਿਆਲਾ

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅੱਜ ਰੋਸ਼ ਮਾਰਚ ਕਰਨਗੇ ਮੁਲਾਜਮ ਤੇ ਪੇਨਸਨਰ

ਪਟਿਆਲਾ, 10 ਸਤੰਬਰ  (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸੂਬਾਰਡੀਨੇਟ ਸਰਵਿਸਿਜ ਫ਼ੇਡਰੇਸਨ 1406–22- ਬੀ ਚੰਡੀਗੜ ਦੇ ਜਿਲਾ ਪਟਿਆਲਾ ਮੁਲਾਜ਼ਮ ਤੇ ਪੈਨਸ਼ਨਰ  ਦੀ ਮਹੱਤਵਪੂਰਣ ਮੀਟਿੰਗ ਭਾਖੜਾ ਮੇਨ ਲਾਇਨ ਕੰਮਪਲੇਕਸ ਵਿਖੇ ਦਰਸਨ ਬੇਲੂ ਮਾਜਰਾ,ਰਣਜੀਤ ਮਾਨ, ਲਖਵਿੰਦਰ ਖਾਨਪੁਰ ਤੇ ਜਸਵਿੰਦਰ ਸੋਜਾ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜਮ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ਼ ਵਿੱਚ 11 ਸਤੰਬਰ ਨੂੰ ਚੰਡੀਗੜ੍ਹ ਦੇ 25 ਸੈਕਟਰ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਧਰਨੇ ਚ ਜਿਲੇ ਪਟਿਆਲੇ ਦੇ ਮੁਲਾਜਮ ਤੇ ਪੇਨਸਨਰ ਵੱਡੀ ਗਿਣਤੀ ਚ ਭਾਗ ਲੈਣਗੇ

ਮੀਟਿੰਗ ਤੋਂ ਬਾਅਦ ਪ੍ਰੈੱਸ ਬਿਆਨ ਜਾਰੀ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਜਸਵੀਰ ਖੋਖਰ, ਪੁਸਪਿੰਦਰ ਹਰਪਾਲਪੁਰ,ਚਮਕੋਰ ਧਾਰੋਕੀ,ਬੀਰਪਾਲ ਬੰਮਣਾ ਤੇ ਵਿਪਨ ਕੁਮਾਰ ਨੇ ਆਖਿਆ  ਕਿ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਤਨਖਾਹ ਕਮਿਸ਼ਨ ਸੰਬੰਧੀ 113% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਕੀਤੇ ਜਾ ਰਹੇ 15% ਤਨਖਾਹ ਵਾਧੇ ਦੇ ਫੈਸਲੇ ਨੂੰ ਅੱਜ ਦੀ ਮੀਟਿੰਗ ਦੌਰਾਨ ਮੁਕੰਮਲ ਰੂਪ ਵਿੱਚ ਰੱਦ ਕਰਦਿਆਂ ਇਸਨੂੰ ਪੰਜਾਬ ਦੇ ਲੱਗਭੱਗ ਛੇ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਸਾਂਝੇ ਫਰੰਟ ਦੀ ਮੰਗ ਅਨੁਸਾਰ 125% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਘੱਟੋ-ਘੱਟੋ 20% ਤਨਖਾਹ ਵਾਧਾ ਦਿੰਦੇ ਹੋਏ ਰਿਵਾਇਜਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਕ ਤੋਂ ਘੱਟ ਕੁੱਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ।

ਮੁਲਾਜਮ ਆਗੂਆਂ ਨੇ ਆਖਿਆ ਕਿ ਤਨਖਾਹ ਕਮਿਸ਼ਨ ਤੋਂ ਇਲਾਵਾ, ਕੱਚੇ ਮੁਲਾਜ਼ਮ ਪੱਕੇ ਨਾ ਕੀਤੇ ਜਾਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੇ ਜਾਣ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੇ ਸਕੇਲ ਥੋਪੇ ਜਾਣ ਕਾਰਨ, ਪਰਖ ਕਾਲ ਦੌਰਾਨ 15 ਜਨਵਰੀ 2015 ਦੇ ਨੋਟੀਫਿਕੇਸ਼ਨ ਤਹਿਤ ਮੁੱਢਲੀ ਤਨਖਾਹ ਦਿੱਤੇ ਜਾਣ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਕੈਪਟਨ ਸਰਕਾਰ ਖਿਲਾਫ਼ ਭਾਰੀ ਗੁੱਸਾ ਹੈ ਜਿਸਦਾ ਪ੍ਰਗਟਾਵਾ 11 ਸਤੰਬਰ ਦੀ ਚੰਡੀਗੜ੍ਹ ਰੈਲੀ ਵਿੱਚ ਵੇਖਣ ਨੂੰ ਮਿਲੇਗਾ।

ਆਗੂਆਂ ਨੇ ਕਿਹਾ ਕਿ ਕਿ ਛੇ ਸਤੰਬਰ ਤੋਂ ਦਸ ਸਤੰਬਰ ਤੱਕ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕਾਲੇ ਬਿੱਲਿਆਂ ਅਤੇ ਝੰਡਿਆਂ ਰਾਹੀਂ ਪੰਜਾਬ ਸਰਕਾਰ ਖਿਲਾਫ਼ ਰੋਸ ਹਫ਼ਤਾ ਮਨਾਇਆ । ਇਸ ਮੀਟਿੰਗ ਵਿੱਚ ਅਪਣੀਆਂ ਮੰਗਾਂ ਦੇ ਹਲ ਲਈ ਸੰਘਰਸ ਕਰਦੇ ਲੋਕਾ ਤੇ ਸਰਕਾਰੀ ਜਬਰ ਦੀ ਸਖਤ ਸਬਦਾਂ ਚ ਨਿਖੇਧੀ ਕੀਤੀ

ਇਸ ਮੀਟਿੰਗ ਵਿੱਚ ਬਲਵਿੰਦਰ ਮਡੋਲੀ,ਪਰਮਜੀਤ ਸਿੰਘ,ਜਸਵਿੰਦਰ ਸਮਾਨਾ,ਹਰਦੇਵ ਸਿੰਘ,ਹਿੰਮਤ ਸਿੰਘ,ਨਾਥ ਸਿੰਘ ਬੁਜਰਕ, ਕੁਲਦੀਪ ਘੱਗਾ,, ਮਨਜੀਤ ਸਿੰਘ , ਰਜਿੰਦਰ ਸਿੰਘ ਧਾਲੀਵਾਲ, ਬਲਵੀਰ ਸਿੰਘ ਮਡੋਲੀ,ਪ੍ਕਾਸ ਗੰਡਾਖੇੜੀ,ਨਰੇਸ ਦੇਧਨਾ,ਭਜਨ ਸਿੰਘ ਲੰਗ,ਦਿਆਲ ਸਿੰਘ ਸਿੱਧੂ,ਕਰਮ ਸਿੰਘ, ਤੋਂ ਇਲਾਵਾ ਹੋਰ ਮੁਲਾਜ਼ਮ ਆਗੂ ਵੀ ਹਾਜ਼ਰ ਸਨ।      

Leave a Reply

Your email address will not be published. Required fields are marked *