ਕੋਵਿਡ ਟੀਕਾਕਰਣ ਦਾ ਅੰਕੜਾ ਪੰਹੁਚਿਆ 11 ਲੱਖ ਤੋਂ ਪਾਰ
ਕੱਲ ਦਿਨ ਮੰਗਲਵਾਰ ਨੂੰ ਲੱਗਣਗੇ ਕੋਵਿਡ ਟੀਕਾਕਰਨ ਕੈਂਪ।
ਇੱਕ ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ, 13 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 3793 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 11,03,451 ਹੋ ਗਈ ਹੈ।
ਸਿਵਲ ਸਰਜਨ ਡਾ. ਸੋਢੀ ਨੇ ਦੱਸਿਆ ਕਿ ਕੱਲ ਮਿਤੀ 14 ਸਤੰਬਰ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਮਿਲਟਰੀ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ,ਮੋਦੀਖਾਨਾਂ ਸਾਹਮਣੇ ਗੁਰਦੁਆਰਾ ਮੋਤੀਬਾਗ ਸਾਹਿਬ, ਮੰਦਿਰ ਧੀਰੂ ਨਗਰ, ਆਰਮੀ ਪਬਲਿਕ ਸਕੂਲ ਪਟਿਆਲਾ ਕੈਂਟ, ਡਬਲਿਯੂ ਸੀ ਪੀ ਐਸ ਸੀ ਬਿਲਡਿੰਗ ਆਰਮੀ ਕੈਂਟ ਪਟਿਆਲਾ , ਵੀਰ ਹਕੀਕਤ ਰਾਏ ਸਕੂਲ, ਰੰਗੇਸ਼ਾਹ ਕਲੌਨੀ, ਐਮ ਸੀ ਆਫਿਸ ਨਿਊ ਅਨਾਜ ਮੰਡੀ, ਰਾਧਾ ਸੁਆਮੀ ਸਤਿਸੰਗ ਘਰ ਪਟਿਆਲਾ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਰਾਧਾ ਸੁਆਮੀ ਸਤਿਸੰਗ ਘਰ, ਰਾਜਪੁਰਾ ਦੇ ਪਟੇਲ ਕਾਲਜ ਅਤੇ ਰਾਧਾ ਸੁਆਮੀ ਸਤਿਸੰਗ ਘਰ, ਸਮਾਣਾ ਦੇ ਅਗਰਸ਼ਾਲਾ ਧਰਮਸ਼ਾਲਾ, ਪਾਤੜਾਂ ਦੇ ਦੁਰਗਾਦਲ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਰਾਧਾ ਸੁਆਮੀ ਸਤਿਸੰਗ ਘਰ ਕਾਨਗੜ ਅਤੇ ਵੱਖ-ਵੱਖ ਬਲਾਕਾਂ ਦੇ ਲਗਭੱਗ 70 ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

