ਪੰਜਾਬਪਟਿਆਲਾ

ਪੁਲਿਸ ਨੂੰ ਸਫਲਤਾ, ਇੱਕ ਕਿਲੋ ਅਫ਼ੀਮ ਸਮੇਤ ਦੋ ਵਿਅਕਤੀ ਕਾਬੂ

ਪਟਿਆਲਾ, 13 ਸਤੰਬਰ (ਮਧੂਸਾਰ ਬਿਊਰੋ) : ਪੰਜਾਬ ਪੁਲਿਸ ਦੁਆਰਾ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਟਿਆਲਾ ਦੀ ਥਾਣਾ ਸਿਵਲ ਲਾਈਨ ਅਧੀਨ ਪੈਂਦੀ ਚੌਕੀ ਅਫ਼ਸਰ ਕਲੋਨੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਕਿਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਐਸ.ਐਸ.ਪੀ. ਪਟਿਆਲਾ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਪੀ. (ਸਿਟੀ) ਵਰੁਣ ਸ਼ਰਮਾ ਦੀ ਅਗਵਾਈ ਹੇਠ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਪਟਿਆਲਾ ਵੱਲ ਆ ਰਹੀ ਇਕ ਸਵਿਫਟ ਕਾਰ ਨੂੰ ਜਦੋਂ ਰੋਕਿਆ ਗਿਆ ਤਾਂ ਅਤੇ ਇਸ ਗੱਡੀ ਦੀ ਤਲਾਸ਼ੀ ਲੈਣ ਉਪਰੰਤ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਗੱਡੀ ਵਿੱਚੋਂ ਇੱਕ ਕਿਲੋ ਅਫ਼ੀਮ ਸਮੇਤ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਅਤੇ ਰਾਮ ਕੁਮਾਰ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਨੇ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਨੂੰ ਅਫ਼ੀਮ ਸਮੇਤ ਗਿ੍ਰਫਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਰਿਮਾਂਡ ਦੌਰਾਨ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਇਹ ਅਫੀਮ ਕਿੱਥੋਂ ਲੈ ਕੇ ਆਈ ਸੀ ਅਤੇ ਕਿੱਥੇ ਵੇਚਣ ਜਾ ਰਹੇ ਸੀ ਤਾਂ ਜੋ ਹੋਰ ਵੀ ਇਨ੍ਹਾਂ ਤੋਂ ਕਈ ਵੱਡੇ ਖੁਲਾਸੇ ਹੋ ਸਕਣ। ਇਸ ਮੌਕੇ ਚੌਕੀ ਅਫਸਰ ਕਲੋਨੀ ਦੇ ਇੰਚਾਰਜ ਕਰਨੈਲ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।   

Leave a Reply

Your email address will not be published. Required fields are marked *