ਪੰਜਾਬ

ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਇੱਕ ਸ਼ਲਾਘਾਯੋਗ ਕਦਮ – ਰਾਜੂ ਖੰਨਾ, ਬੌਬੀ ਵਰਮਾ।

ਖੱਤਰੀ ਮਹਾਂਸਭਾ ਮੰਡੀ ਗੋਬਿੰਦਗੜ੍ਹ ਵੱਲੋਂ ਰਾਸ਼ਨ ਵੰਡ ਸਮਾਰੋਹ ਕਰਵਾਇਆ।

ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਬੌਬੀ ਵਰਮਾ ਵਿਸ਼ੇਸ਼ ਤੌਰ ਤੇ ਪਹੁੰਚੇ।

ਮੰਡੀ ਗੋਬਿੰਦਗੜ੍ਹ, 16 ਸਤੰਬਰ, (ਮਧੂਸਾਰ ਬਿਊਰੋ) ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਦੀ ਮਦਦ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਨੇ ਅੱਜ ਖੱਤਰੀ ਮਹਾਂਸਭਾ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਮਨਦੀਪ ਭਾਂਬਰੀ ਦੀ ਅਗਵਾਈ ਵਿੱਚ ਰਾਸ਼ਨ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਗਰੀਬ ਲੋੜਵੰਦਾਂ ਦੀ ਸਹਾਇਤਾ ਲਈ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ। ਪਰ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਓਹਨਾ ਸਕੀਮਾਂ ਤੇ ਰੋਕ ਲਗਾ ਕੇ ਗਰੀਬ ਅਤੇ ਲੋੜਵੰਦ ਵਿਅਕਤੀਆਂ ਤੇ ਧ੍ਰੋਹ ਕਮਾਇਆ ਹੈ।

ਓਹਨਾ ਵਿਸ਼ੇਸ਼ ਤੌਰ ਤੇ ਖੱਤਰੀ ਮਹਾਂਸਭਾ ਦੇ ਪ੍ਰਧਾਨ ਅਮਨਦੀਪ ਭਾਂਬਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜੋ ਕੰਮ ਸਰਕਾਰਾਂ ਨੂੰ ਕਰਨਾ ਚਾਹੀਦਾ ਹੈ ਉਹ ਇਹਨਾਂ ਸਮਾਜਸੇਵੀ ਸੰਸਥਾਵਾਂ ਵੱਲੋਂ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ 2022 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕਰਵਾਇਆ ਜਾਵੇਗਾ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਤੇ ਖੱਤਰੀ ਮਹਾਂਸਭਾ ਮੰਡੀ ਗੋਬਿੰਦਗੜ੍ਹ ਵੱਲੋਂ ਅਕਾਲੀ ਬਸਪਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਮਨ ਲਾਡਪੁਰ, ਰਣਧੀਰ ਸਿੰਘ ਬਾਗੜੀਆ ਸਰਕਲ ਪ੍ਰਧਾਨ ਮੰਡੀ ਗੋਬਿੰਦਗੜ, ਵਿਨੋਦ ਕਾੜਾ ਖੱਤਰੀ ਮਹਾਂਸਭਾ ਮੀਤ ਪ੍ਰਧਾਨ, ਮੁਨੀਸ਼ ਸੱਭਰਵਾਲ, ਜਨਰਲ ਸਕੱਤਰ ਸੁਰਿੰਦਰ ਕਾੜਾ, ਰਕੇਸ਼ ਕਾੜਾ ਕੈਸ਼ੀਅਰ, ਵਿਸ਼ਾਲ ਬੱਤਾ, ਸਰਪ੍ਰਸਤ ਰਾਜਿੰਦਰ ਬੱਤਾ, ਰਾਣਾ ਜੀ, ਚੰਦਰ ਧਵਨ ਹਾਜ਼ਰ ਸਨ।

Leave a Reply

Your email address will not be published. Required fields are marked *