ਪੰਜਾਬਪਟਿਆਲਾ

ਮੋਤੀ ਮਹਿਲ ਦਾ ਘਿਰਾਓ ਕਰਨ ਪੁੱਜੇ ਅਧਿਆਪਕਾਂ ਦਾ ਕੁਟਾਪਾ, ਅਧਿਆਪਕਾਂ ਦਿੱਤੀਆਂ ਗਿ੍ਰਫਤਾਰੀਆਂ

ਮਹਿਲਾ ਅਧਿਆਪਕਾਂ ਨਾਲ ਦੁਰਵਿਵਹਾਰ, ਪੁਲਿਸ ਕਰਮਚਾਰੀਆਂ ਦੀਆਂ ਵਰਦੀਆਂ ਫਟੀਆਂ
ਪਟਿਆਲਾ 17 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਐਨਐਸਕਿਆਊਐਫ ਅਧਿਆਪਕ ਯੂਨੀਅਨ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ 100ਵੇਂ ਦਿਨ ਗੁਪਤ ਐਕਸ਼ਨ ਦੇ ਸੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਪੁੱਜੇ ਅਧਿਆਪਕਾਂ ਦਾ ਕੁਟਾਪਾ ਕੀਤਾ ਗਿਆ।

ਇਸ ਮੌਕੇ ਅਧਿਆਪਕਾਂ ਦੀ ਘੇਰਾਬੰਦੀ ਕਰਦਿਆਂ ਵੱਡੀ ਗਿਣਤੀ ਵਿਚ ਤਾਇਨਾਤ ਪੁਲਿਸ ਫੋਰਸ ਨੇ ਅਧਿਆਪਕਾਂ ਨੂੰ ਅੱਗੇ ਨਾ ਵਧਣ ਦਿੱਤਾ। ਅਧਿਆਪਕਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ ਅਤੇ ਇਥੋਂ ਤੱਕ ਵੱਡੀ ਗਿਣਤੀ ਵਿਚ ਅਧਿਆਪਕ ਹਿਰਾਸਤ ਵਿਚ ਲੈ ਗਏ। ਅਧਿਆਪਕਾਂ ਨੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਨੇ ਅਧਿਆਪਕਾਂ ਨੂੰ ਰੋਕਣ ਲਈ ਖਿੱਚਧੂਹ ਕੀਤੀ, ਇਥੋਂ ਤੱਕ ਮਹਿਲਾ ਅਧਿਆਪਕਾਂ ਨਾਲ ਦੁਰਵਿਵਹਾਰ ਕੀਤਾ ਗਿਆ। ਅਧਿਆਪਕ ਜਥਬੰਦੀ ਦੇ ਪ੍ਰਧਾਨ ਰਾਏ ਸਾਹਿਬ ਸਿੰਘ ਬਰਾੜ ਨੇ ਕਿਹਾ ਕਿ ਜਥੇਬੰਦੀ ਦੇ ਸੰਘਰਸ਼ ਨੂੰ 100 ਦਿਨ ਪੂਰੇ ਹੋ ਗਏ, ਪਰ ਸਰਕਾਰ ਜਾਗਣ ਦਾ ਨਾਮ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਅੰਨੀ, ਗੂੰਗੀ ਅਤੇ ਬੋਲੀ ਹੋ ਚੁੱਕੀ, ਜਿਸ ਕਾਰਨ ਸਾਡੀਆਂ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭੀਖ ਨਹੀਂ ਮੰਗਦੇ ਬਲਕਿ ਆਪਣੇ ਹੱਕਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ ਇਹ ਨਾ ਹੋਵੇ ਕਿ ਅਸੀਂ ਕੋਈ ਵੱਡਾ ਐਕਸ਼ਨ ਕਰਨ ਲਈ ਮਜ਼ਬੂਰ ਹੋਈਏ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

Leave a Reply

Your email address will not be published. Required fields are marked *