ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਸੀ ਅਤੇ ਹਮੇਸ਼ਾ ਖੜੀ ਰਹੇਗੀ – ਰਾਜੂ ਖੰਨਾ।
ਜਦੋਂ ਤੱਕ ਮੋਦੀ ਕਾਲੇ ਕਾਨੂੰਨ ਰੱਦ ਨਹੀ ਕਰਦਾ, ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ – ਰਾਜੂ ਖੰਨਾ।
ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਆਪਣੇ ਸੈਂਕੜੇ ਸਾਥੀਆਂ ਨਾਲ ਦਿੱਲੀ ਦੇ ਰੋਸ ਮਾਰਚ ਵਿੱਚ ਕੀਤੀ ਗਈ ਸ਼ਿਰਕਤ।
ਅਮਲੋਹ, 17 ਸਤੰਬਰ,( ਮਧੂਸਾਰ ਬਿਊਰੋ) ਅੱਜ 17 ਸਤੰਬਰ ਦਾ ਉਹ ਕਾਲਾ ਦਿਨ ਜਿਸ ਦਿਨ ਮੋਦੀ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਾਲ ਕਿਸਾਨੀ ਵਿਰੁੱਧ ਕਾਲੇ ਕਾਨੂੰਨ ਧੱਕੇ ਨਾਲ ਲਾਗੂ ਕੀਤੇ ਗਏ ਅਤੇ ਇਹਨਾਂ ਕਾਨੂੰਨਾਂ ਨੂੰ ਧੱਕੇ ਨਾਲ ਕਿਸਾਨਾਂ ਉੱਤੇ ਲਾਗੂ ਕੀਤਾ ਗਿਆ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਲੀਕੇ ਪ੍ਰੋਗਰਾਮ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਸ਼ਾਂਤਮਈ ਰੋਸ ਮਾਰਚ ਵਿੱਚ ਆਪਣੇ ਸੈਂਕੜੇ ਸਾਥੀਆਂ ਨਾਲ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਕਿਸਾਨਾਂ ਵਿੱਚੋ ਬਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਕਿਸਾਨੀ ਅਤੇ ਕਿਸਾਨਾਂ ਦੇ ਪੱਖ ਦੀ ਗੱਲ ਕੀਤੀ ਹੈ। ਓਹਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸੰਯੁਕਤ ਮੋਰਚੇ ਦਾ ਸਾਥ ਦਿੰਦੀ ਆ ਰਹੀ ਹੈ ਅਤੇ ਅੱਗੇ ਵੀ ਸੰਯੁਕਤ ਮੋਰਚੇ ਵੱਲੋਂ ਲਾਗੂ ਹਰ ਇਕ ਹੁਕਮ ਨੂੰ ਮੰਨਣ ਲਈ ਤੱਤਪਰ ਹੈ। ਰਾਜੂ ਖੰਨਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਜਲਦ ਹੀ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੂਰੇ ਹਿੰਦੁਸਤਾਨ ਵਿੱਚ ਭਾਜਪਾ ਦਾ ਸਫਾਇਆ ਨਿਸ਼ਚਿਤ ਹੈ। ਓਹਨਾ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀ ਕਰਦੇ ਓਦੋਂ ਤੱਕ ਇਹ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਅਤੇ ਅਸੀਂ ਇਥੋਂ ਬਿਨਾ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤੇ ਬਿਨਾ ਦਿੱਲੀ ਦੇ ਬਾਰਡਰਾਂ ਤੋਂ ਵਾਪਿਸ ਨਹੀਂ ਜਾਵਾਂਗੇ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ, ਵਿਦਿਆਰਥੀ ਵਿੰਗ ਐਸ ਓ ਆਈ ਅਤੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਜੱਥੇ ਕਰਮਜੀਤ ਸਿੰਘ ਭਗੜਾਣਾ, ਕਿਸਾਨ ਆਗੂ ਸ਼ਰਧਾ ਸਿੰਘ ਛੰਨਾ, ਕੌਮੀ ਮੁੱਖ ਬੁਲਾਰਾ ਅਮਿਤ ਸਿੰਘ ਰਾਠੀ, ਜੱਥੇ ਹਰਬੰਸ ਸਿੰਘ ਬਡਾਲੀ, ਜੱਥੇ ਕੁਲਦੀਪ ਸਿੰਘ ਮੁੱਢੜੀਆਂ, ਜਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸਤਵਿੰਦਰ ਕੌਰ ਗਿੱਲ, ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੋਰਾ ਅਜਨਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਮਨਪ੍ਰੀਤ ਮਾਜਰੀ, ਜਤਿੰਦਰ ਸਿੰਘ ਚੈਰੀ ਭਾਂਬਰੀ, ਇੰਦਰਜੀਤ ਸਿੰਘ ਖੱਟੜਾ, ਜਸ਼ਨ ਕਾਹਲੋਂ, ਜੱਥੇ ਹਰਿੰਦਰ ਦੀਵਾ, ਜੱਥੇ ਜਰਨੈਲ ਸਿੰਘ ਮਾਜਰੀ, ਗੁਰਿੰਦਰਪਾਲ ਸਿੰਘ ਗਰਚਾ, ਪਰਮਿੰਦਰ ਸਿੰਘ ਨੀਟਾ ਸੰਧੂ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਪ੍ਰਦੀਪ ਕਾਹਲੋਂ, ਹਰਮੀਤ ਕਾਹਲੋ, ਸੁਖਵਿੰਦਰ ਸਿੰਘ ਕਾਹਲੋਂ, ਪ੍ਰਧਾਨ ਚਰਨਜੀਤ ਸਿੰਘ ਚੰਨਾ, ਹੈਪੀ ਟਿੱਬੀ, ਜਗਤਾਰ ਸਿੰਘ ਟਿੱਬੀ, ਹਰਿੰਦਰ ਸਿੰਘ ਸੇਖੋਂ, ਸੁਖਚੈਨ ਦੀਵਾ, ਰੁਪਿੰਦਰ ਸਿੰਘ ਕੁੰਜਾਰੀ, ਰੇਸ਼ਮ ਸਿੰਘ ਵਿਰਕ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਜੀਤ ਕੌਰ ਰਾਣੀ, ਵਿਪਨ ਭੱਦਲਥੂਹਾ, ਤੇਜਵੰਤ ਵਿਰਕ, ਕੁਲਜੀਤ ਸਿੰਘ ਨਰੈਣਗੜ੍ਹ, ਕੁਲਦੀਪ ਸਿੰਘ ਮਛਰਾਈ, ਅਮ੍ਰਿਤਪਾਲ ਸਿੰਘ, ਗੁਰਜੀਤ ਸਿੰਘ ਕੋਟਲਾ, ਗੁਰਮੇਲ ਸਿੰਘ ਅਮਲੋਹ, ਪੰਜਾਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੈਂਕੜੇ ਵਰਕਰ ਤੇ ਆਗੂ ਇਸ ਸ਼ਾਂਤਮਈ ਰੋਸ ਮਾਰਚ ਵਿੱਚ ਸ਼ਾਮਿਲ ਸਨ।

