ਪਟਿਆਲਾ

ਸੇਵਾ ਕੇਂਦਰਾਂ ਵਿੱਚ ਹੁਣ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ

ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਸੇਵਾ ਕੇਂਦਰਾਂ ਵਿੱਚ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ

ਪਟਿਆਲਾ, 17 ਸਤੰਬਰ:  (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਲਾਇਸੰਸ ਜਾਰੀ ਕਰਨ ਅਤੇ ਲਾਇਸੰਸ ਨਵਿਆਉਣ ਸਬੰਧੀ ਦੋ ਸੇਵਾਵਾਂ ਧਾਰਾ 10 ਅਧੀਨ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲਾਇਸੰਸ ਜਾਰੀ ਕਰਨ ਲਈ 1050/- ਰੁਪਏ ਅਤੇ ਲਾਇਸੰਸ ਨਵਿਆਉਣ ਲਈ 525/- ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ।

Leave a Reply

Your email address will not be published. Required fields are marked *