ਦੇਸ਼-ਵਿਦੇਸ਼ਪੰਜਾਬ

ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ !

ਨਵੀਂ ਦਿੱਲੀ 18 ਸਤੰਬਰ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣ ਮਾਮਲੇ ’ਚ ਇੱਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਪ੍ਰਸ਼ਾਸਨ ਦੇ ਇਸ ਆਦੇਸ਼ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੰਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਚਾਣਕਿਆਪੁਰੀ ਦੇ ਸਬ-ਡਿਵੀਜਨਲ ਮੈਜਿਸਟਰੇਟ (ਐੱਸ.ਡੀ.ਐੱਮ.) ਨੇ 16 ਸਤੰਬਰ ਨੂੰ ਇਹ ਆਦੇਸ਼ ਜਾਰੀ ਕੀਤਾ ਸੀ, ਜਿਸ ’ਚ ਕਿਹਾ ਗਿਆ ਹੈ ਕਿ ਕਾਰਜਕਾਰੀ ਮੈਜਿਸਟਰੇਟ ਵਲੋਂ ਪੇਸ਼ ਇਕ ਰਿਪੋਰਟ ’ਚ ਪਾਇਆ ਗਿਆ ਕਿ ਬੰਗਲਾ ਸਾਹਿਬ ਗੁਰਦੁਆਰੇ ਦੇ ਪ੍ਰਬੰਧਨ ਨੇ ਡੀ.ਡੀ.ਐੱਮ.ਏ. ਦੇ ਨਿਰਦੇਸ਼ਾਂ ਦਾ ਉਲੰਘਣ ਕਰਦੇ ਹੋਏ ’ਗੁਰਦੁਆਰੇ ਦੇ ਅੰਦਰ ਸੰਗਤ/ਅਰਦਾਸ ਦੀ ਮਨਜੂਰੀ ਦਿੱਤੀ।’’ ਆਦੇਸ਼ ’ਚ ਬੰਗਲਾ ਸਾਹਿਬ ਗੁਰਦੁਆਰੇ ਨੂੰ ਤੁਰੰਤ ਪ੍ਰਭਾਵ ਨਾਲ ਸੰਗਤਾਂ ਲਈ ਬੰਦ ਕਰਨ ਲਈ ਕਿਹਾ ਗਿਆ ਹੈ।

ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਨੇ ਪਹਿਲਾਂ ਧਾਰਮਿਕ ਸਥਾਨਾਂ ਨੂੰ ਮੁੜ ਖੋਲ੍ਹਣ ਦਾ ਆਦੇਸ਼ ਦਿੱਤਾ ਸੀ ਪਰ ਕੋਰੋਨਾ ਵਾਇਰਸ ਸੰਕਰਮਣ ਦੇ ਪ੍ਰਸਾਰ ਨੂੰ ਰੋਕਣ ਲਈ ਸੰਗਤਾਂ ਦੇ ਪ੍ਰਵੇਸ਼ ਨੂੰ ਮਨਜੂਰੀ ਨਹੀਂ ਦਿੱਤੀ ਸੀ। ਇਸ ਵਿਚ, ਸ਼੍ਰੋਮਣੀ ਅਕਾਲੀ ਦਲ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਚਾਣਕਿਆਪੁਰੀ ਐੱਸ.ਡੀ.ਐੱਮ. ਦੇ ਆਦੇਸ਼ ’ਤੇ ਨਾਰਾਜਗੀ ਜਤਾਈ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਜਲ੍ਹਿੇ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

Leave a Reply

Your email address will not be published. Required fields are marked *