ਪੰਜਾਬ

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਗੁਰੂ ਘਰ ਨਤਮਸਤਕ

ਰੂਪਨਗਰ 20 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਵਿਚ ਜਾਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੱਸੀ ਪਠਾਣਾ ਨੇੜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਗੰਢੂਆਂ ਵਾਲਿਆਂ ਤੋਂ ਵੀ ਪਰਿਵਾਰ ਸਮੇਤ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਉਨ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੁਲਵੀਰ ਜ਼ੀਰਾ ਵੀ ਸਨ। ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਥੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਉਠ ਖੜੀ ਹੋਈ ਹੈ, ਉਥੇ ਹੀ ਉਨ੍ਹਾਂ ਦੇ ਵੱਡੇ ਭਰਾ ਸਿਵਲ ਸਰਜਨ ਡਾ. ਮਨੋਹਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੀ ਮੇਹਰ ਸਦਕਾ ਇਹ ਖੁਸ਼ੀਆਂ ਪਰਿਵਾਰ ਵਿਚ ਆਈਆਂ ਹਨ ਅਤੇ ਉਹ ਪ੍ਰਮਾਤਮਾ ਦਾ ਕੋਟਿਨ-ਕੋਟਿ ਸ਼ੁਕਰਾਨਾ ਕਰਨ ਪੁੱਜੇ ਹਨ। ਜ਼ਿਕਰਯੋਗ ਹੈ ਕਿ ਵਿਧਾਇਕ ਚਰਨਜੀਤ ਸਿੰਘ ਚੰਨੀ ਅੱਜ 11 ਵਜੇ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ ਲੈਣਗੇ।

Leave a Reply

Your email address will not be published. Required fields are marked *