ਪੰਜਾਬ

ਸਹੁੰ ਚੁੱਕ ਸਮਾਗਮ ਦੀ ਅਸਤੀਫੇ ਨਾਲ ਸ਼ੁਰੂਆਤ, ਅਜੇਵੀਰ ਜਾਖੜ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ 20 ਸਤੰਬਰ (ਮਧੂਸਾਰ ਬਿਊਰੋ) ਮੁੱਖ ਮੰਤਰੀ ਦੇ ਅਹੁਦੇ ਦੀ ਚਰਨਜੀਤ ਸਿੰਘ ਚੰਨੀ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਅਸਤੀਫੇ ਦਿੱਤੇ ਜਾਣ ਦੀ ਸ਼ੁਰੂਆਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਦੇ ਅਹੁਦੇ ਲਈ ਸੁਨੀਲ ਜਾਖੜ ਦਾ ਨਾਂ ਮੋਹਰੀ ਸਫਾਂ ’ਚ ਆ ਰਿਹਾ ਸੀ, ਪਰ ਅਚਨਚੇਤ ਚਰਨਜੀਤ ਸਿੰਘ ਚੰਨੀ ਦੀ ਲਾਟਰੀ ਲੱਗ ਜਾਂਦੀ ਹੈ।

ਸੂਤਰਾਂ ਦਾ ਮੰਨਣਾ ਹੈ ਕਿ ਕਾਂਗਰਸ ਵਿਚ ਜਿਥੇ ਆਪਸੀ ਖਾਨਾਜੰਗੀ ਤੇਜ਼ ਹੋਈ ਹੈ, ਉਥੇ ਹੀ ਅਸਤੀਫੇ ਦੇਣ ਦੀ ਸ਼ੁਰੂਆਤ ਅਜੇਵੀਰ ਸਿੰਘ ਜਾਖੜ ਵੱਲੋ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਜੇਵੀਰ ਸਿੰਘ ਜਾਖੜ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਹਨ। ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਨੀਲ ਜਾਖੜ ਦਾ ਨਾਂਅ ਮੁੱਖ ਮੰਤਰੀ ਅਹੁਦੇ ਲਈ ਲਗਾਤਾਰ ਅੱਗੇ ਚੱਲ ਰਿਹਾ ਸੀ ਅਤੇ ਅਤੇ ਮੌਕੇ ‘ਤੇ ਪਾਰਟੀ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨਾਰਾਜ਼ਗੀ ਤੋਂ ਹੀ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

Leave a Reply

Your email address will not be published. Required fields are marked *