ਦੇਸ਼-ਵਿਦੇਸ਼ਪੰਜਾਬ

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਦਲਿਤ ਮੁੱਖ ਮੰਤਰੀ

ਓ.ਪੀ.ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਹਲਫ ਲਿਆ

ਚੰਡੀਗੜ੍ਹ 20 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਨਵੇਂ ਅਤੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਫ ਲਿਆ ਅਤੇ ਉਨ੍ਹਾਂ ਨਾਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਸਮੇਤ ਉਪ ਮੁੱਖ ਮੰਤਰੀਆਂ ਨੂੰ ਸਹੁੰ ਚੁਕਾਈ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ। ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੁੱਲਾਂ ਦੇ ਬੁੱਕੇ ਭੇਂਟ ਕਰਕੇ ਮੁਬਾਰਕਾਂ ਦਿੱਤੀਆਂ ਗਈਆਂ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਕਾਂਗਰਸ ’ਚ ਚੱਲ ਰਹੀ ਖਾਨਾਜੰਗੀ ਨੂੰ ਰੁਕੇਗੀ ਜਾਂ ਆਪਸੀ ਫੁੱਟ ਦਾ ਸੇਕ ਕਾਂਗਰਸ ਨੂੰ ਲੱਗੇਗਾ। ਕਾਂਗਰਸ ਵਿਚ ਜਿਥੇ ਦਲਿਤ ਪੱਤਾ ਖੇਡਿਆ ਗਿਆ, ਉਥੇ ਹੀ ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾ ਕੇ ਹਿੰਦੂ ਪੱਤਾ ਵੀ ਨਾਲ ਹੀ ਖੇਡਿਆ ਗਿਆ। ਦੂਜੇ ਪਾਸੇ ਸਿੱਧੂ ਦੇ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਨੇ ਓ.ਪੀ. ਕੈਟਾਗਿਰੀ ਲਈ ਹਾਅ ਨਾਅਰਾ ਮਾਰਦਿਆਂ ਕਾਂਗਰਸ ਵਿਚ ਚੰਗੇ ਅਹੁਦੇ ਲਈ ਆਵਾਜ਼ ਚੁੱਕੀ ਸੀ, ਜਿਸ ਦੀ ਅਣਦੇਖੀ ਬਾਰੇ ਵੀ ਆਉਣ ਵਾਲਾ ਸਮਾਂ ਹੀ ਦੱਸੇਗਾ।

Leave a Reply

Your email address will not be published. Required fields are marked *