ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕਰਵਾਇਆ ਗਿਆ ਪੇਪਰ ਰੀਡਿੰਗ ਮੁਕਾਬਲਾ

ਪਟਿਆਲਾ 20 ਸਤੰਬਰ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਤਿਹਾਸਕ ਮਹੱਤਤਾ ਵਿਸ਼ੇ ’ਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 25 ਦੇ ਕਰੀਬ ਵਿਦਿਆਰਥੀਆਂ ਨੇ ਵਿਸ਼ੇ ਨਾਲ ਸਬੰਧਤ ਪੇਪਰ ਪੜ੍ਹੇ। ਇਸ ਪੇਪਰ ਰੀਡਿੰਗ ਮੁਕਾਬਲੇ ਵਿੱਚ ਬੀ.ਏ ਭਾਗ-ਦੂਜਾ ਦੇ ਪਰਮਜੀਤ ਸਿੰਘ ਨੇ ਪਹਿਲਾ ਸਥਾਨ ,ਬੀ. ਏ ਆਨਰਜ਼ ਸੋਸ਼ਲ ਸਾਇੰਸ ਭਾਗ-ਦੂਜਾ ਦੀ ਅੰਜਲੀ ਨੇ ਦੂਜਾ ਸਥਾਨ ਅਤੇ ਬੀ. ਏ ਆਨਰਜ ਸੋਸ਼ਲ ਸਾਇੰਸ ਭਾਗ ਪਹਿਲਾ ਦੀ ਪਰਮਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਬੀ. ਏ ਆਨਰਜ਼ ਸੋਸ਼ਲ ਸਾਇੰਸ ਭਾਗ-ਪਹਿਲਾ ਦੀ ਮਨਦੀਪ ਕੌਰ ਅਤੇ ਬੀ. ਏ ਆਨਰਸ ਸਾਇੰਸ ਭਾਗ-ਤੀਜਾ ਦੇ ਵੰਸਜੋਤ ਸਿੰਘ ਨੂੰ ਹੌਸਲਾ ਅਫਜਾਈ ਇਨਾਮ ਦਿੱਤੇ ਗਏ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਯਤਨ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਮਨੁੱਖਤਾ ਨੂੰ ਦਿੱਤੀ ਗਈ ਸੇਧ ਬਾਰੇ ਚਾਨਣਾ ਪਾਇਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਾਹਿਤ ਪੜ੍ਹਨ ਲਈ ਕਿਹਾ। ਡਾ. ਉੱਭਾ ਨੇ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਦੁਆਰਾ ਦੱਸੇ ਮਾਰਗ ’ਤੇ ਤੁਰਨ ਲਈ ਅਤੇ ਜੀਵਨ ਦਾ ਆਧਾਰ ਬਣਾਉਣ ਲਈ ਪ੍ਰੇਰਿਆ।
ਵਾਈਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਪਰਚੇ ਲਿਖਣ ਦੀਆਂ ਵਿਧੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਿਆਨ ਵਰਧਕ ਬਣਨ ਲਈ ਹਰ ਵਿਸ਼ੇ ਵਿੱਚ ਰੁਚੀ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ ।
ਹਿਸਟਰੀ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਇਸ ਪੇਪਰ ਰੀਡਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਭਾਗ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਾ ਹੈ ਤਾਂ ਜੋ ਉਨ੍ਹਾਂ ਦੀ ਬਹੁਪੱਖੀ ਸ਼ਖ਼ਸੀਅਤ ਉਸਾਰੀ ਹੋ ਸਕੇ। ਇਸ ਮੁਕਾਬਲੇ ਦੌਰਾਨ ਡਾ. ਹਰਵਿੰਦਰ ਕੌਰ ਅਤੇ ਡਾ. ਹਰਜੀਤ ਕੌਰ ਨੇ ਵਿਦਿਆਰਥੀਆਂ ਦੁਆਰਾ ਕੀਤੇ ਗਏ ਮੁਕਾਬਲਿਆਂ ਦੀ ਜੱਜਮੈਂਟ ਕੀਤੀ ਅਤੇ ਮੰਚ ਸੰਚਾਲਨ ਡਾ. ਸਿਮਰਜੀਤ ਕੌਰ ਨੇ ਬਾਖੂਬੀ ਕੀਤਾ। ਇਸ ਮੌਕੇ ਇਤਿਹਾਸ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਵਿਭਾਗ ਦੇ ਅੰਡਰ-ਗ੍ਰੈਜੂਏਟ ਤੇ ਪੋਸਟ-ਗ੍ਰੈਜੂਏਟ ਤੇ ਸੋਸ਼ਲ ਸਾਇੰਸ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *