ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ
ਅੰਮ੍ਰਿਤਸਰ, 21 ਸਤੰਬਰ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 22 ਅਕਤੂਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਭਾਈ ਗੁਰਦਾਸ ਹਾਲ ਵਿਖੇ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਸ. ਗੁੁਰਿੰਦਰ ਸਿੰਘ ਮਥਰੇਵਾਲ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਇਸ ਦੇ ਨਾਲ ਹੀ 16 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਮਰਵਾਹ, ਸ. ਸੁਖਜਿੰਦਰ ਸਿੰਘ ਧੰਜਲ, ਸ. ਜਸਬੀਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਭਾਈ ਅਮਰਜੀਤ ਸਿੰਘ, ਭਾਈ ਕੀਰਤਾ ਸਿੰਘ, ਭਾਈ ਤੇਜਪਾਲ ਸਿੰਘ, ਸ. ਸੰਤੋਖ ਸਿੰਘ ਸੇਠੀ, ਸ. ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਸ. ਸਤਿੰਦਰਪਾਲ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਸ. ਹਰਮਨਜੀਤ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਸ. ਸਤਨਾਮ ਸਿੰਘ, ਸ. ਹਰਪਾਲ ਸਿੰਘ, ਸ. ਦਵਿੰਦਰ ਸਿੰਘ ਬੱਬਲੂ, ਸ. ਅਮਰ ਸਿੰਘ ਭੰਗੂ, ਸ. ਸੁਖਵੰਤ ਸਿੰਘ, ਸ. ਗੁਰਬਖਸ਼ ਸਿੰਘ, ਸ. ਮਨਦੀਪ ਸਿੰਘ, ਸ. ਸੁਖਵਿੰਦਰ ਸਿੰਘ, ਸ. ਤਰਲੋਚਨ ਸਿੰਘ, ਭਾਈ ਜਗਦੀਸ ਸਿੰਘ, ਸ. ਜਸਬੀਰ ਸਿੰਘ, ਸ. ਅਮਰਜੀਤ ਸਿੰਘ ਚੌਹਾਨ, ਸ. ਨਿਰਮਲ ਸਿੰਘ ਅਨੰਦ, ਸ. ਬਲਜੀਤ ਸਿੰਘ, ਸ. ਨਰਿੰਦਰਪਾਲ ਸਿੰਘ ਆਦਿ ਮੌਜੂਦ ਸਨ।

