ਪੰਜਾਬ

ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ਐਸ.ਸੀ ਸਕਾਲਰਸ਼ਿਪ ਦਾ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਕਰਨ ਜਾਰੀ : ਪ੍ਰੋ. ਚੰਦੂਮਾਜਰਾ

ਐਸ. ਸੀ ਸਕਾਲਰਸ਼ਿਪ ਦੇ ਹੋਏ ਘੁਟਾਲੇ ਦੀ ਮੁੱਖ ਮੰਤਰੀ ਕਰਾਉਣ ਰਿਕਵਰੀ

ਪ੍ਰੋ. ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕੀਤੀ ਵਰਕਰਾਂ ਨੂੰ ਅਪੀਲ

ਫਤਿਹਗੜ੍ਹ ਸਾਹਿਬ, 20 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ)) ਕਾਂਗਰਸ ਵੱਲੋਂ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਕੇਵਲ ਐਲਾਨ ਕਰਨ ਵਾਸਤੇ ਹੀ ਬਣਾਇਆ ਗਿਆ ਹੈ, ਕਿਉਂਕਿ ਹੁਣ ਕੰਮ ਕਰਨ ਦਾ ਸਮਾਂ ਹੀ ਨਹੀਂ ਰਿਹਾ । ਉਨ੍ਹਾਂ ਕਿਹਾ ਕਿ ਇਕ ਦਲਿਤ ਹੋਣ ਦੇ ਨਾਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਫ਼ਰਜ਼ ਬਣਦਾ ਹੈ ਕਿ ਸਰਕਾਰ ਵੱਲ ਪਿਆ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਤੁਰੰਤ ਰਿਲੀਜ਼ ਕਰਵਾਇਆ ਜਾਏ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਪ੍ਰੋ. ਚੰਦੂਮਾਜਰਾ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਪਾਸੋਂ ਮੰਗ ਕਰਦਿਆਂ ਕਿਹਾ ਕਿ ਜੋ ਐੱਸ.ਸੀ ਸਕਾਲਰਸ਼ਿਪ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਰੋੜਾਂ ਰੁਪਏ ਦੇ ਸਕੈਂਡਲ ਦੀ ਰਿਕਵਰੀ ਤਾਂ ਘੱਟੋ ਘੱਟ ਜ਼ਰੂਰ ਭਰਵਾਉਣ, ਕਿਉਂਕਿ ਪੂਰੇ ਦਲਿਤ ਭਾਈਚਾਰੇ ਨੂੰ ਚਰਨਜੀਤ ਚੰਨੀ ਤੇ ਵੱਡੀਆਂ ਉਮੀਦਾਂ ਹਨ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣਾ ਰੱਜ ਕੇ ਜਲੂਸ ਤੇ ਜਨਾਜ਼ਾ ਕਢਵਾਇਆ ਕਿਉਂਕਿ ਉਨ੍ਹਾਂ ਕੋਲ ਪੂਰੇ ਦਿਨ ਵਿੱਚ ਮੁੱਖ ਮੰਤਰੀ ਦਾ ਨਾਮ ਹੀ ਫਾਈਨਲ ਨਾ ਹੋ ਸਕਿਆ, ਜਿਸ ਨੇ ਸਾਬਤ ਕਰ ਕੇ ਰੱਖ ਦਿੱਤਾ ਕਿ ਕਾਂਗਰਸ ਦੀ ਵਾਗਡੋਰ ਲਈ ਆਪੋ ਧਾਪੀ ਜਾਰੀ ਰਹੀ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦਿੱਤੇ ਜਾਣ ਦੇ ਸਬੰਧ ਵਿੱਚ ਪ੍ਰੋ ਚੰਦੂਮਾਜਰਾ ਨੇ ਬੋਲਦਿਆਂ ਕਿਹਾ ਕਿ ਜਾਂਦੇ ਜਾਂਦੇ ਭਾਵੇਂ ਕੈਪਟਨ ਜੋ ਮਰਜ਼ੀ ਸਲਾਹਾਂ ਦੇ ਜਾਣ ਪਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਜਦੋਂ ਕੁਝ ਨਾ ਕਰ ਸਕੇ ਤਾਂ ਉਹ ਚਾਰ ਮਹੀਨਿਆਂ ਦੇ ਮੁੱਖ ਮੰਤਰੀ ਤੋਂ ਕੀ ਉਮੀਦ ਜ਼ਾਹਰ ਕਰ ਸਕਣਗੇ ।

ਪ੍ਰੋ. ਚੰਦੂਮਾਜਰਾ ਨੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਉਮੀਦਵਾਰਾਂ ਦਾ ਹਰ ਪੱਖ ਤੋਂ ਸਹਿਯੋਗ ਕਰਦੇ ਹੋਏ ਵਿਧਾਨ ਸਭਾ ਦੀਆਂ ਚੋਣਾਂ ਨੂੰ ਜਿਤਾਉਣ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ । ਇਸ ਮੌਕੇ ਤੇ ਵਿਧਾਨ ਸਭਾ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ਤੇ ਅਤੇ ਵਿਧਾਨ ਸਭਾ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ਤੇ ਜਗਦੀਪ ਸਿੰਘ ਦਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਸਨਮਾਨ ਵੀ ਕੀਤਾ ਗਿਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਰਣਬੀਰ ਸਿੰਘ ਪੂਨੀਆ ਸਾਬਕਾ ਚੇਅਰਮੈਨ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਮਨਦੀਪ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ, ਊਧਮ ਸਿੰਘ ਮੈਨੇਜਰ, ਦਰਬਾਰਾ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਡੇਰਾ, ਕੁਲਦੀਪ ਸਿੰਘ ਸੌਂਢਾ ਸਰਕਲ ਪ੍ਰਧਾਨ, ਮਹਿੰਦਰ ਸਿੰਘ ਬਧੌਛੀ, ਜੈ ਸਿੰਘ ਬਾੜਾ, ਗੁਰਦੀਪ ਸਿੰਘ ਮੰਡੋਫਲ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਪਰਮਪਾਲ ਸਿੰਘ ਬੱਤਰਾ, ਕੁਲਵੰਤ ਸਿੰਘ ਸਿੰਧਵਾਂ, ਨਿਰਭੈ ਸਿੰਘ ਖੇੜਾ, ਜੁਝਾਰ ਸਿੰਘ ਮਾਜਰੀ ਸੋਢੀਆਂ, ਹਰਿੰਦਰ ਸਿੰਘ ਕੁੱਕੀ, ਕਰਮ ਸਿੰਘ ਰਟੀਡ, ਹਰਪ੍ਰੀਤ ਸਿੰਘ ਗੁੱਜਰਵਾਲ ਤੇ ਹੋਰ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।
20fgsjagdevChandumajra7
ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਫਤਹਿਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੇ ਵਰਕਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਜਗਦੀਪ ਸਿੰਘ ਚੀਮਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਸਨਮਾਨ ਕਰਦੇ ਹੋਏ

Leave a Reply

Your email address will not be published. Required fields are marked *