ਪੰਜਾਬ

ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ‘ਚ ਹੋਏ ਗੰਭੀਰ ਜ਼ਖ਼ਮੀ ਹੋ ਗਏ

ਹਾਲਤ ਖਤਰੇ ਤੋਂ ਬਾਹਰ : ਕਰਨੈਲ ਸਿੰਘ ਪੰਜੋਲੀ

ਫਤਹਿਗਡ਼੍ਹ ਸਾਹਿਬ 21 ਸਤੰਬਰ (ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਵਿਚ ਹੋਏ ਗੰਭੀਰ ਜ਼ਖ਼ਮੀ ਹੋ ਗਏ, ਦੇਰ ਰਾਤ ਉਹ ਆਪਣੇ ਡਰਾਈਵਰ ਸਮੇਤ ਤਰਨਤਾਰਨ ਲਾਗਿਓਂ ਕਿਸੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਵਲੋਂ ਭਾਈ ਹਰਪਾਲ ਸਿੰਘ ਦੀ ਗੱਡੀ ਪਲਟੀ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਇਨ੍ਹਾਂ ਦੀ ਗੱਡੀ ਖੜ੍ਹੇ ਇਕ ਟਿੱਪਰ ਨਾਲ ਟਕਰਾ ਜਾਣ ਉਪਰੰਤ ਪਲਟ ਗਈ । ਗੱਡੀ ਦੇ ਡਰਾਈਵਰ ਵੱਲੋਂ ਸ਼ੀਸ਼ਾ ਤੋੜ ਕੇ ਬਾਹਰ ਨਿਕਲਣ ਉਪਰੰਤ ਰਾਹਗੀਰਾਂ ਦੀ ਮੱਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ । ਅਤੇ ਪਹਿਲਾਂ ਖੰਨਾ ਦੇ ਇਕ ਹਸਪਤਾਲ ਲਿਜਾਇਆ ਗਿਆ ਜਿਥੋਂ ਉਨ੍ਹਾਂ ਨੂੰ ਅੱਗੇ ਸੁਹਾਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ, ਜਦੋਂ ਕਿ ਉਨ੍ਹਾਂ ਦਾ ਡਰਾਇਵਰ ਗੁਰਭੇਜ਼ ਸਿੰਘ ਨੂੰ ਜ਼ਿਆਦਾ ਸੱਟਾਂ ਵੱਜਣ ਤੋਂ ਬਚਾਅ ਰਿਹਾ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਜ਼ਖ਼ਮੀ ਹਾਲਤ ਵਿੱਚ ਇਲਾਜ ਅਧੀਨ ਸੋਹਾਣਾ ਦੇ ਹਸਪਤਾਲ ਵਿਖੇ ਭਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦਾ ਹਾਲ ਚਾਲ ਜਾਣਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਪੰਜੋਲੀ ਨੇ ਦੱਸਿਆ ਕਿ ਭਾਈ ਹਰਪਾਲ ਸਿੰਘ ਦੀ ਸਿਹਤ ਠੀਕ ਹੈ ਅਤੇ ਉਹ ਜਲਦੀ ਹੀ ਸਿਹਤਯਾਬ ਹੋ ਕੇ ਘਰ ਪਰਤ ਆਉਣਗੇ ।

Leave a Reply

Your email address will not be published. Required fields are marked *